ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਪਾਵਰਕਾਮ ਸੀ.ਐੱਚ.ਬੀ. ਲਾਈਨਮੈਨ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਸੂਬਾ ਪੱਧਰੀ ਰੈਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਅੰਗਰੇਜ਼ ਸਿੰਘ, ਸੂਬਾ ਜਨਰਲ ਸਕੱਤਰ ਰਾਕੇਸ਼ ਕੁਮਾਰ, ਸੂਬਾ ਮੀਤ ਪ੍ਰਧਾਨ ਪਿ੍ਤਪਾਲ ਸਿੰਘ ਬੁੱਟਰ, ਸੂਬਾ ਸਕੱਤਰ ਮਨਜੀਤ ਸਿੰਘ ਜੀਰਾ, ਸੂਬਾ ਮੈਂਬਰ ਕੁਲਵਿੰਦਰ ਸਿੰਘ ਢਿੱਲੋਂ ਵਲੋਂ ਦੱਸਿਆ ਗਿਆ ਕਿ ਬਿਜਲੀ ਬਿੱਲ 2025 ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਲਿਆਂਦਾ ਜਾ ਰਿਹਾ ਹੈ | ਇਹ ਬਿੱਲ ਲੋਕ ਮਾਰੂ ਹੈ ਅਤੇ ਇਸ ਬਿੱਲ ਦੇ ਕਾਰਨ ਪੰਜਾਬ ਵਿਚ ਮਿਲਦੀਆਂ ਯੋਗ ਸਹੂਲਤਾਂ ਤੇ ਸਬਸਿਡੀਆਂ ਸਭ ਖ਼ਤਮ ਕਰ ਦਿੱਤੀਆਂ ਜਾਣਗੀਆਂ | ਇਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਬਿਜਲੀ ਅਦਾਰੇ ਵਿਚ ਵੱਖ-ਵੱਖ ਸ਼ਹਿਰਾਂ 'ਚ ਬਿਜਲੀ ਬੋਰਡ ਦੀ ਖ਼ਾਲੀ ਪਈ ਜ਼ਮੀਨ ਨੂੰ ਵੇਚ ਦਿੱਤਾ ਗਿਆ ਅਤੇ ਲੋਕਾਂ ਵਲੋਂ ਦਾਨ ਵਿਚ ਦਿੱਤੀ ਹੋਈ ਜ਼ਮੀਨ ਸਰਕਾਰ ਨੇ ਆਪਣੀ ਮਨਮਰਜ਼ੀ ਨਾਲ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ | ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਕਾਨੂੰਨ 2025 ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੰਜਾਬ ਵਿਚ ਜੋ ਸਰਕਾਰੀ ਜ਼ਮੀਨਾਂ ਵੇਚੀਆਂ ਜਾ ਰਹੀਆਂ ਹਨ, ਉਹ ਬੰਦ ਕੀਤੀਆਂ ਜਾਣ, ਨਹੀਂ ਤਾਂ ਆਉਣ ਵਾਲੇ ਦਿਨਾਂ 'ਚ ਸਰਕਾਰ ਅਤੇ ਮੰਤਰੀਆਂ ਦਾ ਘਿਰਾਓ ਕਰਕੇ ਸਵਾਲ ਪੁੱਛੇ ਜਾਣਗੇ |