18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਦਿਲ ਤੇ ਛਾਤੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਕੱਲ੍ਹ

Ad Position 21
No active advertisement
ਅਜੀਤ ਡੈਸਕ 20-12-2025
ਮਲੋਟ, 19 ਦਸੰਬਰ (ਪਾਟਿਲ)-ਲਾਇਨਜ਼ ਕਲੱਬ ਮਲੋਟ (ਦੀ ਰੇਡੀਅੰਟ) ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਦਿਲ ਤੇ ਛਾਤੀ ਨਾਲ ਸੰਬੰਧਿਤ ਰੋਗਾਂ ਦੀ ਜਾਂਚ ਲਈ ਵਿਸ਼ੇਸ਼ ਮੁਫ਼ਤ ਮੈਡੀਕਲ ਜਾਂਚ ਕੈਂਪ 21 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਡੀ.ਏ.ਵੀ. ਐਡਵਰਡਗੰਜ ਹਸਪਤਾਲ (ਨਰਾਇਣੀ ਵਾਲਾ) ਮਲੋਟ ਵਿਖੇ ਲਗਾਇਆ ਜਾਵੇਗਾ | ਕੈਂਪ ਵਿਚ ਮੇਦਾਂਤਾ ਹਸਪਤਾਲ ਗੁਰੂਗ੍ਰਾਮ ਦੇ ਮਾਹਿਰ ਡਾ. ਨਰੇਸ਼ ਤ੍ਰੇਹਾਨ ਦੀ ਟੀਮ ਵਲੋਂ ਦਿਲ ਤੇ ਛਾਤੀ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ | ਕੈਂਪ ਦੌਰਾਨ ਬਲੱਡ ਪ੍ਰੈਸ਼ਰ, ਬੀ.ਐੱਮ.ਡੀ., ਬਲੱਡ ਸ਼ੂਗਰ, ਪੀ.ਐੱਫ਼.ਟੀ., ਈ.ਸੀ.ਜੀ., ਛਾਤੀ ਦਾ ਐਕਸਰਾ ਆਦਿ ਸਮੇਤ ਹੋਰ ਜ਼ਰੂਰੀ ਟੈੱਸਟ ਮੁਫ਼ਤ ਕੀਤੇ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਵਰਿੰਦਰ ਬਾਂਸਲ, ਪ੍ਰਾਜੈਕਟ ਚੇਅਰਮੈਨ ਪਰਵਿੰਦਰ ਮੋਂਗਾ ਤੇ ਪੀ.ਆਰ.ਓ ਮਨੋਜ ਅਸੀਜਾ ਨੇ ਦੱਸਿਆ ਕਿ ਕੈਂਪ ਸੰਬੰਧੀ ਰਜਿਸਟ੍ਰੇਸ਼ਨ ਚੱਲ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਲੱਖੇਵਾਲੀ 'ਚ 'ਆਪ' ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਵਿਧਾਇਕ ਕਾਕਾ ਬਰਾੜ ਨੇ ਚੱਕ ਜਵਾਹਰੇਵਾਲਾ ਤੇ ਮਰਾੜ੍ਹ ਕਲਾਂ ਜ਼ੋਨ ਦੇ ਜਿੱਤੇ ਮੈਂਬਰਾਂ ਨੂੰ ਦਿੱਤੀ ਵਧਾਈ
Ad Position 24