18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ੍ਰੀ ਮੁਕਤਸਰ ਸਾਹਿਬ ਹਲਕੇ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਅਧੀਨ ਪੈਂਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਦੋਵੇਂ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਜਿੱਤ ਹਾਸਿਲ ਕੀਤੀ ਹੈ | ਜ਼ਿਲ੍ਹਾ ਪ੍ਰੀਸ਼ਦ ਜ਼ੋਨ ਉਦੇਕਰਨ (ਜਨਰਲ) ਸੀਟ 'ਤੇ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ | ਕਿਉਂਕਿ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਸਪੁੱਤਰ ਮਨਜਿੰਦਰ ਸਿੰਘ ਬਿੱਟੂ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਹਨ ਤੇ ਇਸ ਤੋਂ ਪਹਿਲਾਂ ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਹਿਣ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ, ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਸੀ | ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਨੇ ਵੀ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ ਨੂੰ ਟਿਕਟ ਦਿੱਤੀ ਸੀ | ਜਦਕਿ ਕਾਂਗਰਸ ਪਾਰਟੀ ਵਲੋਂ ਪਿੰਡ ਤਖ਼ਤਮਲਾਣਾ ਦੇ ਨੌਜਵਾਨ ਆਗੂ ਹਰਕੀਰਤ ਸਿੰਘ ਸੰਧੂ ਚੋਣ ਲੜ ਰਹੇ ਸਨ, ਪਰ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਸਖ਼ਤ ਮੁਕਾਬਲੇ ਦਰਮਿਆਨ ਅਕਾਲੀ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ ਚੋਣ ਜਿੱਤਣ 'ਚ ਸਫ਼ਲ ਰਹੇ | ਉਨ੍ਹਾਂ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਸੱਕਾਂਵਾਲੀ ਨੂੰ 968 ਵੋਟਾਂ ਦੇ ਫ਼ਰਕ ਨਾਲ ਹਰਾਇਆ | ਇਸ ਤਰ੍ਹਾਂ ਹੀ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਾਨਿਆਂਵਾਲੀ ਕਲਾਂ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਜਗਸੀਰ ਸਿੰਘ ਜੱਸੇਆਣਾ (ਅਕਾਲੀ ਆਗੂ) ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ | ਇਸ ਤਰ੍ਹਾਂ ਦੋਵੇਂ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਫ਼ਲ ਰਹੇ | ਜੇਤੂ ਉਮੀਦਵਾਰਾਂ ਮਨਜਿੰਦਰ ਸਿੰਘ ਬਿੱਟੂ ਤੇ ਕੁਲਵਿੰਦਰ ਕੌਰ ਨੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਤੋਂ ਇਲਾਵਾ ਸਖ਼ਤ ਮਿਹਨਤ ਕਰਨ 'ਤੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦਾ ਵੀ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਤੋਂ ਜੇਤੂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਗਲੀ ਖ਼ਬਰ ਨਗਰ ਕੀਰਤਨ ਕੱਲ੍ਹ ਸਜਾਇਆ ਜਾਵੇਗਾ
Ad Position 24