18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸ੍ਰੀ ਮੁਕਤਸਰ ਸਾਹਿਬ ਤੋਂ ਜੇਤੂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਮਿਲੇ

Ad Position 21
No active advertisement
ਅਜੀਤ ਡੈਸਕ 20-12-2025
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਬਲਾਕ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਤੋਂ ਜੇਤੂ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ ਤੇ ਕੁਲਵਿੰਦਰ ਕੌਰ ਜੱਸੇਆਣਾ ਤੋਂ ਇਲਾਵਾ ਬਲਾਕ ਸੰਮਤੀ ਦੇ 20 ਜ਼ੋਨਾਂ 'ਚੋਂ ਜੇਤੂ 17 ਉਮੀਦਵਾਰਾਂ ਸਮੇਤ ਵਰਕਰਾਂ ਦੇ ਵੱਡੇ ਜਥੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਸਾਬਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸਵੇਰੇ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਾਦਲ ਲਈ ਰਵਾਨਾ ਹੋਏ | ਜਥੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਸ਼ਾਮਿਲ ਸਨ | ਪਿੰਡ ਬਾਦਲ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੂਹ ਆਗੂਆਂ ਤੇ ਵਰਕਰਾਂ ਵਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਸੁਖਬੀਰ ਸਿੰਘ ਬਾਦਲ 'ਤੇ ਖ਼ੁਸ਼ੀ ਵਿਚ ਫ਼ੁੱਲ-ਪੱਤੀਆਂ ਦੀ ਵਰਖਾ ਕੀਤੀ | ਇਸ ਖ਼ੁਸ਼ੀ 'ਚ ਗਦਗਦ ਹੋਏ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੇ ਕਿਹਾ ਕਿ ਲੋਕਾਂ ਨੇ ਇਨ੍ਹਾਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਹੁੰਗਾਰਾ ਦਿੱਤਾ ਹੈ ਤੇ ਵਿਧਾਨ ਸਭਾ 2027 ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ | ਸਰਕਾਰ ਬਣਨ 'ਤੇ ਲੰਬੀ ਹਲਕੇ ਤੋਂ ਦੂਜੇ ਨੰਬਰ 'ਤੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੀ ਸੁਣਵਾਈ ਹੋਇਆ ਕਰੇਗੀ, ਜਿਸ ਮਗਰੋਂ ਵਰਕਰਾਂ ਨੇ ਜੋਸ਼ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਨਾਅਰੇ ਲਾਏ | ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਰੋਜ਼ੀ ਬਰਕੰਦੀ ਨੇ ਕਿਹਾ ਕਿ ਉਨ੍ਹਾਂ ਦੇ ਹੌਂਸਲੇ ਤੇ ਅਸ਼ੀਰਵਾਦ ਸਦਕਾ ਹੀ ਇਹ ਜਿੱਤ ਸੰਭਵ ਹੋਈ ਹੈ | ਉਪਰੰਤ ਜੇਤੂ ਉਮੀਦਵਾਰਾਂ ਤੋਂ ਇਲਾਵਾ ਤਿੰਨ ਸੀਟਾਂ ਤੋਂ ਸਖ਼ਤ ਟੱਕਰ ਦੇਣ ਵਾਲੇ ਪਰ ਸਫ਼ਲ ਨਾ ਹੋਣ ਵਾਲੇ ਉਮੀਦਵਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਤੇ ਮਿਹਨਤ ਕਰਨ ਲਈ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਚੰਨੰੂ ਜ਼ੋਨ ਤੋਂ ਕਾਂਗਰਸ ਦੇ ਜੋਗਿੰਦਰ ਸਿੰਘ 300 ਵੋਟਾਂ ਦੇ ਫ਼ਰਕ ਨਾਲ ਜਿੱਤੇ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਹਲਕੇ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ
Ad Position 24