13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਰੱਥੜੀਆਂ ਸਕੂਲ ਦਾ ਦੌਰਾ

Ad Position 21
No active advertisement
ਅਜੀਤ ਡੈਸਕ 21-12-2025
ਮਲੋਟ, 20 ਦਸੰਬਰ (ਪਾਟਿਲ)-ਅੱਜ ਅਧਿਆਪਕ ਮਾਪੇ-ਮਿਲਣੀ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਯਾਦਵਿੰਦਰ ਸਿੰਘ ਮਾਨ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਇਸ ਮੌਕੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਸਮੂਹ ਸਟਾਫ਼ ਨੂੰ ਨਵੇਂ ਵਿਦਿਅਕ ਵਰ੍ਹੇ ਦੀ ਜ਼ੋਰਾਂ-ਸ਼ੋਰਾਂ ਨਾਲ ਤਿਆਰੀ ਕਰਨ ਦੀ ਹਦਾਇਤ ਕੀਤੀ | ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਕੈਂਪਸ ਵਿਚ ਕੀਤੇ ਸੁਧਾਰ ਲਈ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਅਕ ਵਰ੍ਹਾ 2026-27 ਲਈ ਸਮੂਹ ਅਧਿਆਪਕ ਹੋਰ ਵਧੇਰੇ ਮਿਹਨਤ ਕਰਕੇ ਸਕੂਲ ਵਿਚ ਪਹਿਲਾ ਨਾਲੋਂ ਵੱਧ ਦਾਖ਼ਲੇ ਕਰਨ ਦੀ ਮੁਹਿੰਮ ਤੇਜ਼ੀ ਨਾਲ ਅੱਗੇ ਵਧਾਉਣ | ਇਸ ਮੌਕੇ ਸਕੂਲ ਮੁਖੀ ਰਜੇਸ਼ ਕੁਮਾਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਮਲੋਟ ਹਲਕੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੇ ਸਿਆਸੀ ਤਸਵੀਰ ਬਦਲੀ
Ad Position 24