ਗਿੱਦੜਬਾਹਾ, 20 ਦਸੰਬਰ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਪੁਲਿਸ ਨੇ ਇਕ ਵਿਅਕਤੀ ਨੂੰ 15 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਜਸਕਰਨ ਸਿੰਘ ਜਦੋਂ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਨਿਹਾਲ ਦੇ ਢਾਬੇ ਨੇ ਨਜ਼ਦੀਕ ਪੁੱਜੇ ਤਾਂ ਸੜਕ ਦੇ ਖੱਬੇ ਪਾਸੇ ਕੱਚੀ ਜਗ੍ਹਾ 'ਤੇ ਇਕ ਨੌਜਵਾਨ ਬੈਠਾ ਦਿਖਾਈ ਦਿੱਤਾ, ਜੋ ਆਪਣੇ ਹੱਥ ਵਿਚ ਫ਼ੜ੍ਹੇ ਹੋਏ ਇਕ ਪਾਲੀਥੀਨ ਲਿਫ਼ਾਫ਼ੇ ਵਿਚ ਫਰੋਲਾ-ਫਰੋਲੀ ਕਰ ਰਿਹਾ ਸੀ ਅਤੇ ਪੁਲਿਸ ਨੂੰ ਦੇਖ ਦੇ ਭੱਜਣ ਲੱਗਾ, ਜਿਸ ਨੂੰ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ | ਜਦੋਂ ਉਕਤ ਨੌਜਵਾਨ ਦੇ ਹੱਥ ਵਿਚ ਫ਼ੜ੍ਹੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 15 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਲਾਡੀ ਪੁੱਤਰ ਰਕੇਸ਼ ਵਾਸੀ ਗਿੱਦੜਬਾਹਾ ਵਜੋਂ ਹੋਈ ਹੈ | ਪੁਲਿਸ ਨੇ ਕਾਬੂ ਕੀਤੇ ਗਏ ਕਥਿਤ ਦੋਸ਼ੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |