ਸ੍ਰੀ ਮੁਕਤਸਰ ਸਾਹਿਬ, 20 ਦਸੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 13 ਸੀਟਾਂ ਹਨ, ਜਿਨ੍ਹਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ 7, ਆਮ ਆਦਮੀ ਪਾਰਟੀ 5 ਅਤੇ ਕਾਂਗਰਸ ਪਾਰਟੀ 1 ਸੀਟ 'ਤੇ ਸਫ਼ਲ ਰਹੀ ਹੈ | ਸ੍ਰੀ ਮੁਕਤਸਰ ਸਾਹਿਬ ਬਲਾਕ ਵਿਚ ਪੈਂਦੇ ਜ਼ੋਨ ਨੰਬਰ-1 ਕਾਨਿਆਂਵਾਲੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕੁਲਵਿੰਦਰ ਕੌਰ ਪਤਨੀ ਜਗਸੀਰ ਸਿੰਘ ਜੱਸੇਆਣਾ 2513 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-2 ਉਦੇਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ 968 ਵੋਟਾਂ 'ਤੇ ਜੇਤੂ ਰਹੇ | ਜ਼ੋਨ ਨੰਬਰ-3 ਲੱਖੇਵਾਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋਫ਼ੈਸਰ ਚਰਨਜੀਤ ਸਿੰਘ ਧਾਲੀਵਾਲ ਇੰਚਾਰਜ ਮੀਡੀਆ ਵਿੰਗ ਮਾਲਵਾ 2147 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-4 ਰੁਪਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਜੀਤ ਰਾਮ ਸਾਬਕਾ ਸਰਪੰਚ ਚੱਕ ਦੂਹੇਵਾਲਾ 840 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਿਰਮਲ ਸਿੰਘ ਭੁੱਟੀਵਾਲਾ 1048 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-6 ਮੱਲਣ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਅਬਲੂ 864 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-7 ਗੁਰੂਸਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵੀਰਪਾਲ ਕੌਰ ਪਤਨੀ ਬਚਿੱਤਰ ਸਿੰਘ ਧਾਲੀਵਾਲ ਕੁਰਾਈਵਾਲਾ 1963 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-8 ਕੋਟਭਾਈ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਪਰਮਜੀਤ ਕੌਰ ਪਤਨੀ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ 41 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-9 ਮਿੱਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ 2305 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-10 ਪਿੰਡ ਮਲੋਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਬਿੰਦਰ ਕੌਰ ਬਰਾੜ 2754 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-11 ਫਤਿਹਪੁਰ ਮਨੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰੰਗਦੇਵ ਸਿੰਘ 3277 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-12 ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ 1882 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਜ਼ੋਨ ਨੰਬਰ-13 ਕਿੱਲਿਆਂਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਜਸਪ੍ਰੀਤ ਕੌਰ ਭਾਟੀ 4700 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ | ਇਸ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਵਿਚ ਪੈਂਦੀਆਂ 2 ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਮਲੋਟ ਵਿਧਾਨ ਸਭਾ ਹਲਕੇ ਵਿਚ ਪੈਂਦੀਆਂ 4 ਸੀਟਾਂ ਵਿਚੋਂ ਦੋ 'ਤੇ ਆਮ ਆਦਮੀ ਪਾਰਟੀ ਅਤੇ ਦੋ ਸੀਟਾਂ 'ਤੇ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ | ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿਚ ਪੈਂਦੀਆਂ ਚਾਰ ਸੀਟਾਂ ਵਿਚੋਂ ਤਿੰਨ ਸੀਟਾਂ 'ਤੇ ਆਮ ਆਦਮੀ ਪਾਰਟੀ ਅਤੇ ਇਕ ਸੀਟ 'ਤੇ ਕਾਂਗਰਸ ਪਾਰਟੀ ਸਫ਼ਲ ਰਹੀ | ਜਦਕਿ ਲੰਬੀ ਵਿਧਾਨ ਸਭਾ ਹਲਕੇ ਵਿਚ ਤਿੰਨੇ ਸੀਟਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ |