13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ

Ad Position 21
No active advertisement
ਅਜੀਤ ਡੈਸਕ 21-12-2025
ਮਲੋਟ, 20 ਦਸੰਬਰ (ਪਾਟਿਲ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਵਿਖੇ ਅਧਿਆਪਕ-ਮਾਪੇ ਮਿਲਣੀ ਕਰਵਾਈ ਗਈ | ਇਸ ਮੌਕੇ ਪੰਚਾਇਤ ਮੈਂਬਰ, ਨੰਬਰਦਾਰ ਰਜਿੰਦਰ ਸਿੰਘ, ਹੈੱਡ ਟੀਚਰ ਰਜੇਸ਼ ਕੁਮਾਰ, ਸੀ.ਐੱਚ.ਟੀ. ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਲਾਭ ਸਿੰਘ, ਮੈਡਮ ਪ੍ਰੀਆ, ਗੁਰਮੀਤ ਕੌਰ ਅਤੇ ਰਣਜੀਤ ਸਿੰਘ ਸਮੇਤ ਹੋਰ ਅਧਿਆਪਕਾਂ ਤੇ ਵੱਡੀ ਗਿਣਤੀ ਵਿਚ ਮਾਪਿਆਂ ਨੇ ਸ਼ਮੂਲੀਅਤ ਕੀਤੀ | ਮਿਲਣੀ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ, ਹਾਜ਼ਰੀ, ਅਨੁਸ਼ਾਸਨ ਅਤੇ ਸਕੂਲੀ ਗਤੀਵਿਧੀਆਂ ਬਾਰੇ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ | ਅਧਿਆਪਕਾਂ ਵਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੀ ਪੜ੍ਹਾਈ ਵਿਚ ਸਕੂਲ ਦਾ ਪੂਰਾ ਸਹਿਯੋਗ ਕਰਨ ਅਤੇ ਬੱਚਿਆਂ ਨੂੰ ਨਿਯਮਿਤ ਤੌਰ 'ਤੇ ਸਕੂਲ ਭੇਜਣ | ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕਰਦੇ ਹੋਏ ਸਕੂਲ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਪੱਕਾ ਦੇ ਵਿਦਿਆਰਥੀਆਂ ਨੂੰ ਬਲੇਜ਼ਰ ਵੰਡੇ ਅਗਲੀ ਖ਼ਬਰ ਸਾਬਕਾ ਵਿਧਾਇਕ ਵਲੋਂ ਸਰਕਲ ਪ੍ਰਧਾਨ ਗੁਰਬਿੰਦਰ ਬਰਾੜ ਤੇ ਕੁਲਬੀਰ ਕੋਟਭਾਈ ਦਾ ਸਨਮਾਨ
Ad Position 24