13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸਾਬਕਾ ਮੰਤਰੀ ਸਵ: ਗੁਰਦੇਵ ਸਿੰਘ ਬਾਦਲ ਦਾ ਪੋਤਰਾ ਭੁਪਿੰਦਰ ਸਿੰਘ ਲਾਲੀ ਬਾਦਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਿਆ

Ad Position 21
No active advertisement
ਅਜੀਤ ਡੈਸਕ 21-12-2025
ਫ਼ਰੀਦਕੋਟ, 20 ਦਸੰਬਰ (ਜਸਵੰਤ ਸਿੰਘ ਪੁਰਬਾ)-ਤਾਜ਼ਾ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਪੰਜਾਬ ਦੇ ਸਾਬਕਾ ਖੇਤੀਬਾੜੀ ਮੰਤਰੀ ਸਵ: ਗੁਰਦੇਵ ਸਿੰਘ ਬਾਦਲ ਦਾ ਪੋਤਰਾ ਅਤੇ ਜੈਤੋ ਹਲਕੇ ਦੇ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੂਬਾ ਸਿੰਘ ਬਾਦਲ ਦੇ ਸਪੁੱਤਰ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾ ਕਲਾਂ ਤੋਂ ਮੈਂਬਰ ਚੁਣੇ ਗਏ ਹਨ | ਉਨ੍ਹਾਂ ਦੀ ਇਸ ਸ਼ਾਨਦਾਰ ਜਿੱਤ 'ਤੇ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਵਧਾਈ ਦਿੱਤੀ ਹੈ | ਇੱਥੇ ਜ਼ਿਕਰਯੋਗ ਹੈ ਕਿ ਸਵ: ਗੁਰਦੇਵ ਸਿੰਘ ਬਾਦਲ ਪੰਜਗਰਾਈਾ ਕਲਾਂ ਵਿਧਾਨ ਸਭਾ ਹਲਕੇ ਤੋਂ ਲੰਬਾਂ ਸਮਾਂ ਵਿਧਾਇਕ ਰਹੇ ਹਨ | ਇਹ ਹਲਕਾ ਹੁਣ ਜੈਤੋ 'ਚ ਤਬਦੀਲ ਹੋਣ ਨਾਲ ਉਨ੍ਹਾਂ ਦੇ ਸਪੁੱਤਰ ਸੂਬਾ ਸਿੰਘ ਬਾਦਲ ਪਾਰਟੀ ਦੇ ਹਲਕਾ ਇੰਚਾਰਜ ਹਨ | ਭੁਪਿੰਦਰ ਸਿੰਘ ਲਾਲੀ ਬਾਦਲ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਜਾਣ 'ਤੇ ਪਿੰਡ ਬੱਗੇਆਣਾ ਤੇ ਔਲਖ ਦੇ ਆਗੂਆਂ ਤੇ ਵਰਕਰਾਂ ਜਸਵਿੰਦਰ ਸਿੰਘ ਸਰਪੰਚ, ਜਗਰੂਪ ਸਿੰਘ, ਧਰਮ ਸਿੰਘ, ਪ੍ਰਦੀਪ ਕੁਮਾਰ, ਗੁਰਲਾਭ ਸਿੰਘ, ਗੀਟਨ ਸਿੰਘ, ਨਿਰਮਲ ਸਿੰਘ, ਗੁਰਮੇਲ ਸਿੰਘ, ਸੁਲੱਖਣ ਸਿੰਘ, ਜਸਬੀਰ ਸਿੰਘ, ਹਰਮੇਲ ਸਿੰਘ, ਸੁਖਦੇਵ ਸਿੰਘ, ਨਵਦੀਪ ਸਿੰਘ, ਗੁਰਮੇਲ ਸਿੰਘ ਮੈਂਬਰ, ਸੁਲੱਖਣ ਸਿੰਘ ਮੈਂਬਰ, ਹਰਨਾਮ ਸਿੰਘ ਮੈਂਬਰ, ਕਿੱਕਰ ਸਿੰਘ ਮੈਂਬਰ, ਜਗਸੀਰ ਸਿੰਘ ਖਾਰਾ, ਰੇਸ਼ਮ ਸਿੰਘ, ਸਰਬਜੀਤ ਸਿੰਘ ਨੰਬਰਦਾਰ, ਗੁਰਦਿੱਤ ਸਿੰਘ ਮਾਸਟਰ, ਗੁਰਬਿੰਦਰ ਸਿੰਘ, ਸੁਖਜਿੰਦਰ ਬਰਾੜ, ਇਕਬਾਲ ਸਿੰਘ, ਛੋਟਾ ਸਿੰਘ, ਰਾਜਵਿੰਦਰ ਸਿੰਘ ਰਾਜਾ, ਬਲਜੀਤ ਸਿੰਘ ਸਾਬਕਾ ਸਰਪੰਚ, ਰਾਜ ਸਿੰਘ, ਰਾਮਪਾਲ ਸਿੰਘ, ਪਿ੍ਥੀਪਾਲ ਸਿੰਘ, ਬੂਟਾ ਸਿੰਘ, ਜਗਵਿੰਦਰ ਸਿੰਘ, ਨਛੱਤਰ ਸਿੰਘ, ਬਿੱਟਾ ਸਿੰਘ, ਲਖਵੀਰ ਸਿੰਘ, ਜਗਸੇਰ ਸਿੰਘ ਨੰਬਰਦਾਰ, ਜਗਤਾਰ ਸਿੰਘ, ਸੁਖਮੰਦਰ ਸਿੰਘ, ਪ੍ਰੀਤਮ ਸਿੰਘ ਮੈਂਬਰ, ਜਗਜੀਤ ਸਿੰਘ, ਰੂਪ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਫ਼ਕੀਰ ਸਿੰਘ, ਵਕੀਲ ਸਿੰਘ ਆਦਿ ਨੇ ਬਾਦਲ ਪਰਿਵਾਰ ਨੂੰ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਚੰਦਭਾਨ ਤੋਂ ਅਮਨਦੀਪ ਕੌਰ ਬਰਾੜ ਮੈਂਬਰ ਬਣੇ ਅਗਲੀ ਖ਼ਬਰ ਦਸਮੇਸ਼ ਡੈਂਟਲ ਕਾਲਜ 'ਚ ਦੰਦਾਂ ਦਾ ਵਿਸ਼ੇਸ਼ ਜਾਂਚ ਕੈਂਪ 22 ਤੋਂ
Ad Position 24