ਜੈਤੋ, 20 ਦਸੰਬਰ (ਗੁਰਮੀਤਪਾਲ ਰੋੜੀਕਪੂਰਾ)-ਬਲਾਕ ਸੰਮਤੀ ਚੋਣਾਂ ਵਿਚ ਹਲਕਾ ਜੈਤੋ ਵਿਚ ਆਪ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਿਸ ਦੇ ਚੱਲਦਿਆਂ ਹਲਕਾ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਵਿਚ ਜ਼ੋਨ ਚੰਦਭਾਨ ਤੋਂ ਅਮਨਦੀਪ ਕੌਰ ਵਲੋਂ ਵੱਡੀ ਲੀਡ ਨਾਲ ਇਹ ਚੋਣ ਜਿੱਤ ਕੇ ਅਮੋਲਕ ਸਿੰਘ ਦੀ ਝੋਲੀ ਪਾ ਦਿੱਤੀ | ਨਵਨਿਯੁਕਤ ਬਲਾਕ ਸੰਮਤੀ ਮੈਂਬਰ ਅਮਨਦੀਪ ਕੌਰ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਕਿਹਾ ਕਿ ਜਿੱਤ ਦਾ ਸਿਹਰਾ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਸਿਰ ਜਾਂਦਾ ਹੈ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕੀਤੀ | ਇਸ ਮੌਕੇ ਸੰਦੀਪ ਸਿੰਘ ਸਰਪੰਚ, ਚਰਨਜੀਤ ਸਰਪੰਚ, ਸੁਖਦੀਪ ਸਿੰਘ ਸਰਪੰਚ, ਪਰਮਜੀਤ ਸਿੰਘ ਫ਼ੌਜੀ, ਰੇਸ਼ਮ ਸਿੰਘ, ਸਹਿਜ਼ਪਾਲ ਸਿੰਘ ਬਰਾੜ, ਜਸਕਰਨ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |