28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-12-2025
ਕੋਟਕਪੂਰਾ, 21 ਦਸੰਬਰ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਿਵੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਪੁਲ਼ ਸੂਆ ਕੋਟਕਪੂਰਾ ਜੈਤੋ ਰੋਡ ਬਾਈਪਾਸ ਤੋਂ ਪਿੰਡ ਬਾਹਮਣ ਵਾਲਾ ਨੂੰ ਮੁੜਨ ਲੱਗੇ ਤਾਂ ਦੋ ਮੋਨੇ ਸ਼ੱਕੀ ਨੌਜਵਾਨ ਖੜੇ ਦਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ ਤਾਂ ਸ਼ੱਕ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ | ਤਲਾਸ਼ੀ ਕੀਤੀ ਤਾਂ ਇਨ੍ਹਾਂ ਕੋਲੋਂ 19 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਸ਼ਿਵਮ ਤੇ ਅੰਕੁਸ਼ ਕੁਮਾਰ ਦੋਵੇਂ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਪੁਲਿਸ ਸਟੇਸ਼ਨ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ | 6.50 ਗਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ : ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਦੇ ਸਬੰਧ ਵਿਚ ਨੈਸ਼ਨਲ ਹਾਈਵੇ ਨੰਬਰ 54 ਮੋਗਾ ਰੋਡ ਕੋਟਕਪੂਰਾ, ਨੇੜੇ ਸਿੱਖਾਂ ਵਾਲਾ ਰੋਡ ਕੋਟਕਪੂਰਾ ਪਾਸ ਪੁੱਜੇ ਤਾਂ ਇਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਪਹਿਨੀ ਹੋਈ ਜਾਕਟ ਦੀ ਸੱਜੀ ਜੇਬ 'ਚੋਂ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੇਠ ਜ਼ਮੀਨ ਪਰ ਸੁੱਟ ਦਿੱਤੀ | ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਉਸ ਦੁਆਰਾ ਹੇਠਾਂ ਸੁੱਟੀ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਦੀ ਤਲਾਸ਼ੀ ਕੀਤੀ ਤਾਂ ਉਸ 'ਚੋਂ 6.50 ਗਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧੀ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਮੁਲਜ਼ਮ ਬਸੰਤ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਿੰਦਰ ਘੁਗਿਆਣਵੀ ਵਲੋਂ 'ਪੰਜਾਬੀ ਵਿਆਕਰਣ ਤੇ ਪੰਜਾਬੀ ਪੇਪਰ' ਪੁਸਤਕ ਲੋਕ ਅਰਪਣ ਅਗਲੀ ਖ਼ਬਰ ਤਾਜ਼ਾ ਚੋਣਾਂ 'ਚ ਅਕਾਲੀ ਦਲ ਤੇ ਕਾਂਗਰਸ ਪਾਰਟੀ ਦੀ ਵੋਟ ਵਧਣ ਨਾਲ ਹਲਕੇ 'ਚ ਸਿਆਸੀ ਹਲਚਲ <br/>
Ad Position 24