28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

11 ਕਰੋੜ ਦੀਆਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਕਾਰ ਸਵਾਰ ਕਾਬੂ

Ad Position 21
No active advertisement
ਅਜੀਤ ਡੈਸਕ 22-12-2025
ਡੱਬਵਾਲੀ, 21 ਦਸੰਬਰ (ਇਕਬਾਲ ਸਿੰਘ ਸ਼ਾਂਤ)-ਸੀਆਈਏ ਡੱਬਵਾਲੀ ਨੇ ਖੁਈਆਂ ਮਲਕਾਣਾ ਟੋਲ ਪਲਾਜ਼ਾ 'ਤੇ ਇਕ ਆਰਟਿਗਾ ਕਾਰ ਤੋਂ ਪਾਬੰਦੀਸ਼ੁਦਾ 2.95 ਲੱਖ ਮੈਲੀਕਲ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਦੀ ਅਨੁਮਾਨਤ ਬਾਜ਼ਾਰ ਕੀਮਤ ਕਰੀਬ 11 ਕਰੋੜ ਰੁਪਏ ਦੱਸੀ ਗਈ ਹੈ | ਮੁਲਜ਼ਮ ਦੀ ਪਛਾਣ ਕੁਲਦੀਪ ਉਰਫ਼ ਕਾਲਾ ਨਿਵਾਸੀ ਖੋਖਰ ਥਾਣਾ ਬਰੀਵਾਲਾ (ਸ੍ਰੀ ਮੁਕਤਸਰ ਸਾਹਿਬ) ਵਜੋਂ ਹੋਈ ਹੈ | ਸੀਆਈਏ ਡੱਬਵਾਲੀ ਦੇ ਮੁਖੀ ਰਾਜਪਾਲ ਨੇ ਦੱਸਿਆ ਕਿ ਇਕ ਮੁਖਬਰੀ ਦੇ ਆਧਾਰ 'ਤੇ ਨਾਕਾਬੰਦੀ ਕੀਤੀ ਗਈ ਸੀ | ਸਿਰਸਾ ਵਲੋਂ ਆਉਂਦੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਡਰਾਈਵਰ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਕਾਰ ਬੰਦ ਹੋ ਗਈ | ਮੌਕੇ 'ਤੇ ਮੁਲਜ਼ਮ ਨੂੰ ਕਾਬੂ ਕਰਕੇ ਡੀਐੱਸਪੀ (ਐਚ) ਕਪਿਲ ਅਹਿਲਾਵਤ ਦੀ ਮੌਜੂਦਗੀ ਵਿਚ ਕਾਰ ਦੀ ਤਲਾਸ਼ੀ ਲਈ ਗਈ | ਜਿਸ ਵਿਚ ਕਾਰ ਦੀ ਡਿੱਗੀ 'ਚੋਂ 6 ਕਾਰਟੂਨਾਂ 'ਚ 100 ਡੱਬਿਆਂ ਵਿਚ ਰੱਖੀਆਂ 2.95 ਲੱਖ ਟਰਾਮਾਜੋਲ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਰ ਤੇ ਮੈਡੀਕਲ ਨਸ਼ਾ ਕਬਜ਼ੇ ਵਿਚ ਲੈ ਕੇ ਥਾਣਾ ਸਦਰ ਵਿਚ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ
Ad Position 24