28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-12-2025
ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਪਾਰਕ ਵਿਚ ਵੱਖ-ਵੱਖ ਜਥੇਬੰਦੀਆਂ ਦੀ ਮੀਟਿੰਗ ਕਾਮਰੇਡ ਸੁਖਦੇਵ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਸੀਰਵਾਲੀ, ਤੋਤਾ ਸਿੰਘ ਸ਼ੇਰੇਵਾਲਾ, ਆਈ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਤਰਸੇਮ ਲਾਲ, ਮਨਰੇਗਾ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਰਾਜ ਕੁਮਾਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜੰਗ ਸਿੰਘ ਸੀਰਵਾਲੀ, ਸਰਦੂਲ ਸਿੰਘ, ਤੋਤਾ ਸਿੰਘ, ਜੋਰਾ ਸਿੰਘ ਰੁਪਾਣਾ ਹਾਜ਼ਰ ਹੋਏ | ਜਿਸ ਵਿਚ ਆਗੂਆਂ ਨੇ ਕੇਂਦਰ ਦੀ ਸਰਕਾਰ ਰੁਜ਼ਗਾਰ ਗਰੰਟੀ ਐਕਟ ਮਨਰੇਗਾ ਨੂੰ ਬਦਲ ਕੇ ਨਵਾਂ ਐਕਟ ਜੀ ਰਾਮ ਜੀ ਬਿੱਲ ਦੀ ਨਿਖੇਧੀ ਕੀਤੀ ਤੇ ਦੱਸਿਆ ਕਿ ਨਵੇਂ ਸੋਧ ਬਿੱਲ ਨਾਲ ਕੇਂਦਰ ਸਰਕਾਰ ਮਨਰੇਗਾ ਦੇ ਕੰਮ ਨੂੰ ਖਤਮ ਕਰਨ ਜਾ ਰਹੀ ਹੈ | ਇਸ ਬਿੱਲ ਨਾਲ ਮਨਰੇਗਾ ਵਰਕਰ ਕੰਮ ਤੋਂ ਵਾਂਝੇ ਹੋ ਜਾਣਗੇ | ਉਨ੍ਹਾਂ ਦੱਸਿਆ ਕਿ ਮਨਰੇਗਾ ਨੂੰ ਬਚਾਉਣ ਲਈ ਦੇਸ਼ ਭਰ ਦੇ ਮਜ਼ਦੂਰ ਇਕਜੁੱਟ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਸਮਝਣਾ ਚਾਹੀਦਾ ਹੈ ਤੇ ਅੱਜ ਸਮਾਂ ਹੈ ਕਿ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਵਿਚ ਸ਼ਾਮਿਲ ਹੋਇਆ ਜਾਵੇ | ਉਨ੍ਹਾਂ ਦੱਸਿਆ ਕਿ 22 ਦਸੰਬਰ ਨੂੰ ਸਾਰੀਆਂ ਖੱਬੀਆਂ ਪਾਰਟੀਆਂ ਵਲੋਂ ਇਸ ਬਿੱਲ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਸੀ.ਪੀ.ਆਈ.ਐਮ. ਦੀਆਂ ਸਾਰੀਆਂ ਜਥੇਬੰਦੀਆਂ ਇਸ ਵਿਚ ਸ਼ਾਮਿਲ ਹੋਣਗੀਆਂ | ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਨੇ ਦੱਸਿਆ ਕਿ ਮਿਤੀ 25 ਦਸੰਬਰ ਨੂੰ ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦਾ ਸਾਲਾਨਾ ਜ਼ਿਲ੍ਹਾ ਇਜਲਾਸ ਪਿੰਡ ਚੱਕ ਸ਼ੇਰੇਵਾਲਾ ਵਿਖੇ ਹੋਵੇਗਾ | ਜਿਸ ਵਿਚ ਸੂਬਾ ਆਗੂ ਗੁਰਮੇਸ਼ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਣਗੇ |੍ਰ
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿੱਲਾਂ ਵਿਰੁੱਧ ਝੰਡਾ ਮਾਰਚ 28 ਤੋਂ ਅਗਲੀ ਖ਼ਬਰ 11 ਕਰੋੜ ਦੀਆਂ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਣੇ ਕਾਰ ਸਵਾਰ ਕਾਬੂ
Ad Position 24