28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕੋਠੇ ਥੇਹ ਵਾਲਾ 'ਚ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 22-12-2025
ਪੰਜਗਰਾੲੀਂ ਕਲਾਂ, 21 ਦਸੰਬਰ (ਸੁਖਮੰਦਰ ਸਿੰਘ ਬਰਾੜ)-ਪਿੰਡ ਕੋਠੇ ਥੇਹ ਵਾਲਾ 'ਚ ਸ਼ਹੀਦ ਕਰਤਾਰ ਸਿੰਘ ਸਰਾਭਾ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸ਼ੋ੍ਰਮਣੀ ਸ਼ਹੀਦ ਬਾਬਾ ਜੀਵਨ ਸਿੰਘ ਤੇ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਖੁੱਲੇ ਪੰਡਾਲ 'ਚ ਸਜਾਏ ਗਏ ਦੀਵਾਨਾਂ 'ਚ ਭਾਈ ਗੁਰਪ੍ਰੀਤ ਸਿੰਘ ਖਾਲਸਾ ਪੰਜਗਰਾੲੀਂ ਕਲਾਂ ਵਾਲੇ ਤੇ ਭਾਈ ਅਮਨਦੀਪ ਸਿੰਘ ਮੁੱਖ ਸੇਵਾਦਾਰ ਭਾਈ ਮਨੀ ਸਿੰਘ ਟਕਸਾਲ ਵਲੋਂ ਸੰਗਤਾਂ ਨੂੰ ਕਥਾ-ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਥ ਸੇਵਾ ਸੰਭਾਲ ਫੋਰਸ ਵੈੱਲਫੇਅਰ ਸੁਸਾਇਟੀ ਤੇ ਨਗਰ ਦੀ ਸਮੁੱਚੀ ਸੰਗਤਾਂ ਵਲੋਂ ਕੀਤੇ ਉਪਰਾਲੇ ਦਾ ਧੰਨਵਾਦ ਕੀਤਾ | ਪ੍ਰਸਿੱਧ ਗੀਤਕਾਰ ਬੂਟਾ ਪੈਰਿਸ ਵਲੋਂ ਸਮਾਗਮ 'ਚ ਪੁੱਜੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਤੇ ਸੁਸਾਇਟੀ ਦੇ ਕਾਰਜਾਂ ਦੀ ਸ਼ਲਾਘਾ ਕੀਤੀ | ਸਮਾਗਮ ਦੇ ਅਖ਼ੀਰ 'ਚ ਪੰਥ ਸੇਵਾ ਸੰਭਾਲ ਫੋਰਸ ਵੈੱਲਫੇਅਰ ਸੁਸਾਇਟੀ ਦੇ ਸੇਵਾਦਾਰ ਭਾਈ ਨਨਦੀਪ ਸਿੰਘ ਖਾਲਸਾ ਤੇ ਸਮੂਹ ਮੈਂਬਰਾਂ ਵਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮਾਗਮ 'ਚ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸੇਵਾ-ਮੁਕਤ ਲੈਕਚਰਾਰ ਬਲਵਿੰਦਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਮਾਘੀ ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਯਾਦਗਾਰੀ ਗੇਟਾਂ ਦੀ ਸਾਰ ਲਵੇ ਪ੍ਰਸ਼ਾਸਨ
Ad Position 24