28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਕਾਲੀ ਦਲ ਦੀ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਲੋਂ ਸਮਰਥਕਾਂ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 22-12-2025
ਕੋਟਕਪੂਰਾ, 21 ਦਸੰਬਰ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਖਾਰਾ ਤੋਂ ਜੇਤੂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਖ਼ੁਸ਼ਦੀਪ ਕੌਰ ਤੇ ਉਸ ਦੇ ਪਤੀ ਸਾਬਕਾ ਸਰਪੰਚ ਗੁਰਪਿਆਰ ਸਿੰਘ ਢੀਮਾਂ ਵਾਲੀ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਪਾਰਟੀ ਦੇ ਵਰਕਰਾਂ, ਸਮਰਥਕਾਂ, ਪਿੰਡ ਦੇ ਪੰਚਾਂ-ਸਰਪੰਚਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੇ ਹਰ ਦੁੱਖ-ਸੁੱਖ 'ਚ ਸ਼ਰੀਕ ਰਹਿਣਗੇ | ਉਨ੍ਹਾਂ ਕਿਹਾ ਕਿ ਸੱਤ੍ਹਾਧਾਰੀ ਦੇ ਸਖ਼ਤ ਵਿਰੋਧ ਦੇ ਬਾਵਜੂਦ ਵੀ ਜ਼ੋਨ ਅਧੀਨ ਆਉਂਦੇ ਪਿੰਡਾਂ ਦੇ ਵਰਕਰਾਂ ਤੇ ਸਮਰਥਕਾਂ ਨੇ ਦਿਨ-ਰਾਤ ਇਕ ਕਰਕੇ ਉਨ੍ਹਾਂ ਨੂੰ ਜਿੱਤ ਦਿਵਾਈ ਹੈ | ਇਸ ਦੇ ਲਈ ਉਹ ਸਦਾ ਇਲਾਕਾ ਨਿਵਾਸੀਆਂ ਦੇ ਰਿਣੀ ਰਹਿਣਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਵਿਸ਼ਵਾਸ ਉਨ੍ਹਾਂ 'ਤੇ ਸਮਰਥਕਾਂ ਵਲੋਂ ਪ੍ਰਗਟਾਇਆ ਗਿਆ ਹੈ, ਉਹ ਇਸ ਨੂੰ ਕਦੇ ਵੀ ਆਂਚ ਨਹੀਂ ਆਉਣ ਦੇਣਗੇ | ਪਤੀ-ਪਤਨੀ ਨੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਵਲੋਂ ਉਨ੍ਹਾਂ ਦੇ ਹੱਕ 'ਚ ਕੀਤੇ ਗਏ ਪ੍ਰਚਾਰ ਲਈ ਉਨ੍ਹਾਂ ਦਾ ਵੀ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਨੇ ਗਊ ਸੇਵਾ ਕੀਤੀ
Ad Position 24