28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ

Ad Position 21
No active advertisement
ਅਜੀਤ ਡੈਸਕ 22-12-2025
ਸਾਦਿਕ, 21 ਦਸੰਬਰ (ਆਰ.ਐਸ.ਧੁੰਨਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਸ਼ਹੀਦੀ ਦਿਹਾੜਿਆਂ ਸਬੰਧੀ ਬੱਚਿਆਂ ਨੂੰ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਜਤਿੰਦਰ ਸਿੰਘ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਭਾਈ ਜਤਿੰਦਰ ਸਿੰਘ ਨੇ ਬੱਚਿਆਂ ਨੂੰ ਨਿੱਤਨੇਮ ਤੇ ਰਹਿਰਾਸ ਸਾਹਿਬ ਜੀ ਦਾ ਪਾਠ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਨੈਤਿਕ ਸਿੱਖਿਆ ਦੇ ਇਮਤਿਹਾਨ 'ਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੀਲਡ, ਸਰਟੀਫਿਕੇਟ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਨਿਲ ਕੁਮਾਰ ਸ਼ਰਮਾ, ਕੁਆਡੀਨੇਟਰ ਵਿਪਨ ਡੋਗਰਾ ਅਤੇ ਸਮੂਹ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਚੋਣਾਂ 'ਚ ਹੋਈ ਜਿੱਤ ਨੇ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਕਾਂਗਰਸੀ ਆਗੂ ਅਗਲੀ ਖ਼ਬਰ ਅਕਾਲੀ ਦਲ ਦੀ ਜੇਤੂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵਲੋਂ ਸਮਰਥਕਾਂ ਦਾ ਧੰਨਵਾਦ
Ad Position 24