28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਪੰਚਾਇਤ ਸੰਮਤੀ ਚੋਣਾਂ 'ਚ ਹੋਈ ਜਿੱਤ ਨੇ ਕਾਂਗਰਸ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਕਾਂਗਰਸੀ ਆਗੂ

Ad Position 21
No active advertisement
ਅਜੀਤ ਡੈਸਕ 22-12-2025
ਸਾਦਿਕ, 21 ਦਸੰਬਰ (ਆਰ.ਐਸ.ਧੁੰਨਾ)-ਜਿਹੜੀਆਂ ਉਮੀਦਾਂ ਨਾਲ ਪੰਜਾਬ ਦੇ ਲੋਕਾਂ ਨੇ 'ਆਪ' ਦੀ ਸਰਕਾਰ ਹੋਂਦ ਵਿਚ ਲਿਆਂਦੀ ਸੀ ਤੇ ਇਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਤੇ ਪੂਰਾ ਨਹੀਂ ਉੱਤਰੀ ਜਿਸ ਕਰਕੇ ਲੋਕਾਂ ਦਾ ਇਸ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ | ਪੰਜਾਬ ਅੰਦਰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਵੱਡੀ ਲੀਡ ਨਾਲ ਇਹ ਚੋਣਾਂ ਜਿੱਤ ਕੇ ਪੰਜਾਬ 'ਚ ਬਣਨ ਵਾਲੀ ਕਾਂਗਰਸ ਸਰਕਾਰ ਦਾ ਮੁੱਢ ਬੰਨਿ੍ਹਆ ਹੈ ਤੇ ਇਹ ਚੋਣਾਂ ਇਕ ਸੈਮੀਫਾਈਨਲ ਮੈਚ ਸੀ | ਇਹ ਪ੍ਰਗਟਾਵਾ ਪਿੰਡ ਸਾਦਿਕ ਵਿਖੇ ਕਾਂਗਰਸੀ ਆਗੂ ਬਲਜਿੰਦਰ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਬਲਾਕ ਸੰਮਤੀ ਜ਼ੋਨ ਸਾਦਿਕ ਤੋਂ ਜੇਤੂ ਲਖਵਿੰਦਰ ਸਿੰਘ ਲੱਖਾ ਦੋਧੀ ਦੇ ਸਨਮਾਨ 'ਚ ਰੱਖੇ ਗਏ ਸਮਾਗਮ 'ਚ ਸ਼ਾਮਿਲ ਕਾਂਗਰਸੀ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਸ਼ਵਿੰਦਰ ਸਿੰਘ ਬਰਾੜ ਜ਼ਿਲ੍ਹਾ ਪ੍ਰ੍ਰਧਾਨ ਪੰਚਾਇਤੀ ਰਾਜ ਸੰਗਠਨ, ਰਾਜਵਿੰਦਰ ਸਿੰਘ ਪੱਪੂ ਸ਼ਿਮਰੇਵਾਲਾ, ਲਖਵੀਰ ਸਿੰਘ ਲੱਖਾ ਚੇਅਰਮੈਨ ਐਸ.ਸੀ ਸੈੱਲ ਫ਼ਰੀਦਕੋਟ ਨੇ ਕੀਤਾ | ਇਸ ਮੌਕੇ ਲਖਵਿੰਦਰ ਸਿੰਘ ਲੱਖਾ ਮੈਂਬਰ ਬਲਾਕ ਸੰਮਤੀ, ਲਖਵਿੰਦਰ ਸਿੰਘ ਬਰਾੜ ਪੀ.ਏ ਕਿੱਕੀ ਢਿੱਲੋਂ, ਸੁਖਬੀਰ ਮਰਾੜ੍ਹ, ਡਾ. ਜਗਤਾਰ ਸਿੰਘ, ਸੁਖਵਿੰਦਰ ਸਿੰਘ ਢਿੱਲੋਂ, ਸੁਰਿੰਦਰ ਪਾਲ ਸੇਠੀ, ਗੁਰਜੀਤ ਸਿੰਘ ਸੋਲੰਕੀ, ਰਾਜਾ ਢਿੱਲੋਂ, ਅਵਤਾਰ ਸਿੰਘ ਸੰਧੂ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮਿਊਾਸਪਲ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਨੂੰ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ
Ad Position 24