ਬਰਗਾੜੀ, 21 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਪਿਛਲੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾ ਤੋਂ ਅਕਾਲੀ ਦਲ ਦੇ ਉਮੀਦਵਾਰ ਭੁਪਿੰਦਰ ਸਿੰਘ ਲਾਲੀ ਬਾਦਲ ਦੀ ਜਿੱਤ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਮੂੰਹ ਬੰਦ ਕਰਵਾ ਦਿੱਤਾ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਸਬਾ ਬਰਗਾੜੀ ਵਿਖੇ ਅਕਾਲੀ ਦਲ ਦੇ ਅਣਥੱਕ ਆਗੂ ਰੇਸ਼ਮ ਸਿੰਘ ਢਿੱਲੋਂ ਦੀ ਸਿਹਤ ਦਾ ਹਾਲ ਪੁੱਛਣ ਸਮੇਂ ਉਨ੍ਹਾਂ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚੋਣ ਮੈਦਾਨ 'ਚ ਆਉਣ 'ਤੇ ਵਿਰੋਧੀ ਪਾਰਟੀਆਂ ਵਲੋਂ ਅਕਾਲੀ ਦਲ ਤੇ ਤਰ੍ਹਾਂ ਤਰ੍ਹਾਂ ਦੇ ਵਿਅੰਗ ਕੱਸੇ ਜਾ ਰਹੇ ਸਨ ਪਰ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੀ ਸਖ਼ਤ ਮਿਹਨਤ ਰੰਗ ਲਿਆਈ ਤੇ ਜ਼ੋਨ ਪੰਜਗਰਾਈਾ ਸਮੇਤ ਪੂਰੇ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਕਿ ਸਿਰਫ ਤੇ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਭਲੇ ਲਈ ਕੁਝ ਕਰ ਸਕਦਾ ਹੈ | ਉਨ੍ਹਾਂ ਵਿਧਾਨ ਸਭਾ ਹਲਕਾ ਜੈਤੋਂ ਦੇ ਸਾਰੇ ਆਗੂਆਂ, ਵਰਕਰਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਚੇਤ ਸਿੰਘ ਢਿੱਲੋਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਰਪੰਚ ਪ੍ਰਤਾਪ ਸਿੰਘ, ਮੱਖਣ ਸਿੰਘ ਢਿੱਲੋਂ ਪੰਚ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਕੁਲਦੀਪ ਸਿੰਘ ਗੋਂਦਾਰਾ, ਜਗਸੀਰ ਸਿੰਘ ਸਿਵੀਆਂ, ਕੁਲਦੀਪ ਸਿੰਘ ਸੰਧੂ, ਜੱਗਾ ਗੋਂਦਾਰਾ ਕੈਨੇਡਾ, ਟੋਨੀ ਪੁਰੀ, ਹੈਪੀ ਸਿਵੀਆਂ, ਮਨੀ ਸਿਵੀਆਂ, ਹੈਪੀ ਸਿੱਧੂ, ਕੁਲਵਿੰਦਰ ਸਿੰਘ ਮੈਨੇਜਰ, ਮਾ. ਹਰਵਿੰਦਰ ਸਿੰਘ, ਵਿਕਰਮ ਸਿੰਘ ਬਰਾੜ, ਚਮਕੌਰ ਸਿੰਘ ਪੰਚ, ਮਲਕੀਤ ਸਿੰਘ ਪੰਚ, ਪੁਰਬਾ, ਕੋਹਲੀ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |