28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 22-12-2025
ਬਰਗਾੜੀ, 21 ਦਸੰਬਰ (ਸੁਖਰਾਜ ਸਿੰਘ ਗੋਂਦਾਰਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਰਗਾੜੀ ਦੀ ਮੀਟਿੰਗ ਬਲਾਕ ਪ੍ਰਧਾਨ ਬਲਰਾਜ ਗਰੋਵਰ ਦੀ ਪ੍ਰਧਾਨਗੀ ਹੇਠ ਕਸਬਾ ਬਰਗਾੜੀ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਅੰਮਿ੍ਤਵੀਰ ਸਿੰਘ ਸਿੱਧੂ ਤੇ ਸੂਬਾਈ ਆਗੂ ਜਰਨੈਲ ਸਿੰਘ ਡੋਡ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸੂਬਾਈ, ਜ਼ਿਲ੍ਹਾ ਤੇ ਬਲਾਕ ਦੇ ਆਗੂਆਂ ਨੇ ਐਸੋਸੀਏਸ਼ਨ ਦੀਆਂ ਮੰਗਾਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ | ਡਾ. ਬਲਵਿੰਦਰ ਸਿੰਘ ਸਿਵੀਆਂ ਨੇ ਦੱਸਿਆਂ ਕਿ ਪਿਛਲੇ ਦਿਨੀਂ ਜ਼ਿਲ੍ਹੇ ਦੇ ਇਕ ਵਫ਼ਦ ਨੇ ਸੂਬਾਈ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਤੇ ਚੇਅਰਮੈਨ ਐਸ.ਐਚ ਰਾਣੋ ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲ ਕਿ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਜਾਣੂੰ ਕਰਵਾਇਆ ਸੀ | ਉਨ੍ਹਾਂ ਵਫ਼ਦ ਦੀ ਗੱਲ ਬੜੇ ਧਿਆਨ ਨਾਲ ਸੁਣੀ ਤੇ ਉਨ੍ਹਾਂ ਦੀਆਂ ਮੰਗਾਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸੀ | ਮੀਟਿੰਗ ਦੇ ਅਖੀਰ 'ਚ ਐਸੋਸੀਏਸ਼ਨ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ | ਇਸ ਮੌਕੇ ਡਾ. ਮਨਜੀਤ ਸਿੰਘ, ਵੀਰਪਾਲ ਸਿੰਘ ਗੋਂਦਾਰਾ, ਵੀਰ ਸਿੰਘ, ਦਰਸ਼ਨ ਸਿੰਘ, ਰਣਜੀਤ ਸਿੰਘ ਘਾਰੂ, ਬੇਅੰਤ ਸਿੰਘ, ਅਰਸ਼ਦੀਪ ਸਿੰਘ, ਗੁਰਚਰਨ ਸਿੰਘ, ਜਗਸੀਰ ਸਿੰਘ ਸੰਧੂ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਏ.ਐਸ.ਆਈ ਨਿਰਮਲ ਸਿੰਘ ਪੱਪੀ ਢਿੱਲੋਂ ਕੈਨੇਡਾ ਨੂੰ ਸਦਮਾ- ਮਾਤਾ ਦਾ ਦਿਹਾਂਤ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਬਰਗਾੜੀ ਵਿਖੇ 'ਸਾਡਾ ਪਿੰਡ ਸਾਡੀ ਵਿਰਾਸਤ' ਸਮਾਗਮ ਕਰਵਾਇਆ
Ad Position 24