27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁਰਦੁਆਰਾ ਹਰਗੋਬਿੰਦਸਰ ਸਾਹਿਬ 'ਚ ਵੱਖ-ਵੱਖ ਸਕੂਲੀ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 22-12-2025
ਬਾਘਾ ਪੁਰਾਣਾ, 21 ਦਸੰਬਰ (ਟਿੰਕੂ ਕਾਠਪਾਲ)-ਜਥਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਜੀ ਬਾਘਾ ਪੁਰਾਣਾ ਵਲੋਂ ਧਾਰਮਿਕ ਸੰਸਥਾਵਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 350 ਸਾਲਾਂ ਸ਼ਤਾਬਦੀ (ਧਰਮ ਹੇਤ ਸਾਕਾ ਜਿਨਿ ਕੀਆ) ਨੂੰ ਸਮਰਪਿਤ ਸ਼ਹੀਦੀ ਜੋੜ ਮੇਲਾ ਮਾਨਸ ਕੀ ਜਾਤ ਸਭੈ ਏਕੈ ਪਹਿਚਾਨਬੋ ਸਾਲਾਨਾ ਸਾਂਝੀਵਾਲਤਾ ਧਾਰਮਿਕ ਸਮਾਗਮ ਸਥਾਨਕ ਗੁਰਦੁਆਰਾ ਹਰਗੋਬਿੰਦਸਰ ਸਾਹਿਬ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਕਰਵਾਇਆ ਗਿਆ | ਸਮਾਗਮ ਵਿਚ ਇਲਾਕੇ ਦੇ ਵੱਖ-ਵੱਖ ਸਕੂਲਾਂ, ਕਾਲਜਾ ਦੇ ਬੱਚਿਆਂ ਨੇ ਭਾਗ ਲਿਆ | ਇਸ ਮੌਕੇ ਜਥੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਸਾਹਿਬਜ਼ਾਦਿਆਂ ਦੇ ਜੀਵਨ ਸਬੰਧੀ ਧਾਰਮਿਕ ਗੀਤ, ਕਵਿਤਾ, ਕਵੀਸ਼ਰੀ, ਲੇਖ ਤੇ ਗਤਕਾ ਮੁਕਾਬਲੇ ਕਰਵਾਏ ਗਏ | ਸਮਾਗਮ 'ਚ ਭਾਗ ਲੈਣ ਵਾਲੇ ਹਰੇਕ ਬੱਚੇ ਨੂੰ ਨਗਦ ਇਨਾਮ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲਾਂ, ਕਾਲਜਾਂ ਦੇ ਅਧਿਆਪਕਾਂ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਤੇ ਧਾਰਮਿਕ ਸਮੱਗਰੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਭਾਈ ਜਗਦੀਪ ਸਿੰਘ ਨੱਥੋਕੇ, ਭਾਈ ਮਨਮੋਹਨ ਸਿੰਘ ਘੋਲੀਆ, ਭਾਈ ਨਿਸ਼ਾਨ ਸਿੰਘ ਬਾਘਾ ਪੁਰਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ-2 'ਚੋਂ ਅਕਾਲੀ ਦਲ ਦਾ ਸ਼ਾਹ ਅਸਵਾਰ ਸਾਬਿਤ ਹੋਇਆ ਰਵਦੀਪ ਸੰਘਾ ਅਗਲੀ ਖ਼ਬਰ ਮੋਗਾ ਪੀੜਤ ਸਹਾਇਤਾ ਕਮੇਟੀ ਵਲੋਂ ਨਿਊਰੋ ਥੈਰੇਪੀ ਮੁਫ਼ਤ ਜਾਂਚ ਕੈਂਪ
Ad Position 24