ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਮਾਤਾ ਭਾਗ ਕੌਰ ਸੇਵਾ ਸੁਸਾਇਟੀ ਦੀ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਕੁਸ਼ਟ ਆਸ਼ਰਮ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਈਆਂ ਤੇ ਸ਼ਾਲ ਵੰਡੇ ਗਏ | ਇਸ ਮੌਕੇ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਲੋਕ ਸੇਵਾ ਲਈ ਮੈਡੀਕਲ ਕੈਂਪ ਲਾਏ ਜਾਣਗੇ ਤੇ ਮੁਫ਼ਤ ਦਵਾਈਆਂ ਵੰਡੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਸਮਾਜ ਸੇਵਾ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ |