ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਮਾਘੀ ਮੇਲੇ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਿਚ 14 ਜਨਵਰੀ ਨੂੰ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਵੜਿੰਗ ਅਤੇ ਸੂਬਾ ਕਮੇਟੀ ਮੈਂਬਰ ਗੁਰਬਖਸ਼ ਸਿੰਘ ਰੂਬੀ ਬਰਾੜ ਨੇ ਦੱਸਿਆ ਕਿ ਇਸ ਕਾਨਫ਼ਰੰਸ ਦੀ ਤਿਆਰੀ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਪਿੰਡ ਵੜਿੰਗ ਵਿਖੇ 24 ਦਸੰਬਰ ਨੂੰ ਸਵੇਰੇ 11 ਵਜੇ ਹੋ ਰਹੀ ਹੈ | ਜਿਸ ਵਿਚ ਇਮਾਨ ਸਿੰਘ ਮਾਨ ਸਮੇਤ ਸੂਬਾ ਲੀਡਰਸ਼ਿਪ ਦੇ ਆਗੂ ਤੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਸ਼ਾਮਿਲ ਹੋਣਗੇ | ਉਨ੍ਹਾਂ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ |