ਰੁਪਾਣਾ, 21 ਦਸੰਬਰ (ਜਗਜੀਤ ਸਿੰਘ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਲੋਕਲ ਪ੍ਰਬੰਧਕ ਕਮੇਟੀ ਰੁਪਾਣਾ ਵਲੋਂ ਨਗਰ ਵਾਸੀਆ ਦੇ ਸਹਿਯੋਗ ਨਾਲ ਹਰ ਸਾਲ ਦੀ ਇਸ ਵਾਰ ਵੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ, ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਗੁਰੂ ਸਾਹਿਬ ਦੇ ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਰੁਪਾਣਾ ਵਿਚ ਪੰਜ ਪਿਆਰਿਆਂ ਤੇ ਚਾਰ ਸਾਹਿਬਜ਼ਾਦਿਆ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਜੋ ਕਿ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੇ ਵੱਖ-ਵੱਖ ਮੁਹੱਲਿਆਂ 'ਚ ਦੀ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਚ ਸਮਾਪਤ ਹੋਇਆ | ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਫੁੱਲਾਂ ਨਾਲ ਸਜਾਇਆ ਗਿਆ | ਪਿੰਡ ਵਾਸੀਆ ਵਲੋਂ ਚਾਹ, ਪਕੌੜਿਆ, ਦੁੱਧ ਆਦਿ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਸਰਪੰਚ ਰਵਿੰਦਰ ਸਿੰਘ ਹੁੰਦਲ, ਗੁਰਦੀਪ ਸਿੰਘ ਸੰਧੂ, ਮਾ. ਗੁਰਜੀਤ ਸਿੰਘ, ਪ੍ਰਦੀਪ ਸਿੰਘ ਬਿੱਟੂ, ਬੋਹੜ ਸਿੰਘ ਲਹੌਰੀਆ, ਜਵੰਦ ਖੋਸਾ, ਹਨੀ ਲਹੌਰੀਆ, ਹਰਮਨ ਬਰਾੜ, ਬਲਾਕ ਸੰਮਤੀ ਮੈਂਬਰ ਮਾ. ਅਜੈਬ ਸਿੰਘ, ਸੰਨੀ ਸੰਧੂ, ਬਾਬਾ ਬੋਹੜ, ਬਾਬਾ ਜਗਤਾਰ ਸਿੰਘ, ਬਾਬਾ ਦਲਜੀਤ ਸਿੰਘ, ਹਰਪ੍ਰੀਤ ਸ਼ੇਰੂ, ਕੁਲਦੀਪ ਸਿੰਘ ਕਲਿਆਣਾ, ਕਾਲਾ ਖੋਸਾ, ਤਰਲੋਕ ਸਿੰਘ, ਸਾਬਕਾ ਸਰਪੰਚ ਹਰਨੇਕ ਸਿੰਘ, ਜਾਦੂ, ਕੁਲਵਿੰਦਰ ਸਿੰਘ, ਮਨਿੰਦਰ ਬਰਾੜ, ਸੁਖਦੀਪ ਸਿੰਘ ਆਦਿ ਹਾਜ਼ਰ ਸਨ |