ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ 'ਸਫਰ-ਏ-ਸ਼ਹਾਦਤ' ਦੀ ਯਾਦ 'ਚ ਅੱਜ ਸੇਂਟ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੇ ਦੋ ਦਿਨਾਂ ਦਾ ਵਿਸ਼ੇਸ਼ ਇਤਿਹਾਸਕ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸ਼ਹਾਦਤਾਂ ਦੇ ਇਤਿਹਾਸ ਤੇ ਕੁਰਬਾਨੀਆਂ ਨਾਲ ਜੋੜਨਾ ਸੀ | ਇਸ ਦੌਰਾਨ ਬੱਚਿਆਂ ਵਲੋਂ ਸ਼ਬਦ, ਕਵੀਸ਼ਰੀ ਤੇ ਇਤਿਹਾਸਕ ਵਿਚਾਰ ਪੇਸ਼ ਕੀਤੇ ਗਏ | ਅਧਿਆਪਕਾ ਨਰਿੰਦਰ ਕੌਰ ਵਲੋਂ ਪਰਿਵਾਰਕ ਵਿਛੋੜੇ ਤੇ ਸ਼ਹੀਦੀ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਸਕੂਲ ਦੇ ਚੇਅਰਮੈਨ ਸੂਰਜ ਸਿੰਘ ਬਰਾੜ, ਡਾਇਰੈਕਟਰ ਪਰਮਜੀਤ ਕੌਰ ਬਰਾੜ ਤੇ ਪਿ੍ੰਸੀਪਲ ਜੋਗਿੰਦਰ ਤਨੇਜਾ ਵਲੋਂ ਬੱਚਿਆਂ ਨੂੰ ਆਪਣੇ ਇਤਿਹਾਸ ਨਾਲ ਜੋੜਨ ਲਈ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ |