27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਚੋਣਾਂ 'ਚ ਅਕਾਲੀ ਦਲ ਦੀ ਜਿੱਤ 'ਤੇ ਹਨੀ ਫੱਤਣਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਨੂੰ ਵਧਾਈ ਦਿੱਤੀ

Ad Position 21
No active advertisement
ਅਜੀਤ ਡੈਸਕ 22-12-2025
ਸ੍ਰੀ ਮੁਕਤਸਰ ਸਾਹਿਬ, 21 ਦਸੰਬਰ (ਰਣਜੀਤ ਸਿੰਘ ਢਿੱਲੋਂ)-ਬੀਤੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਪੂਰੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ ਹੋਈ ਵੱਡੀ ਜਿੱਤ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਪਿੰਡ ਬਾਦਲ ਵਿਖੇ ਪੁੱਜੇ | ਜਿੱਥੇ ਹਨੀ ਫੱਤਣਵਾਲਾ ਨੇ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ, ਉਥੇ ਹੀ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਵਰਕਰਾਂ ਦਾ ਧੰਨਵਾਦ ਕੀਤਾ | ਹਨੀ ਫੱਤਣਵਾਲਾ ਨੇ ਦੱਸਿਆ ਕਿ ਬਾਕੀ ਪੰਜਾਬ 'ਚ ਵੀ ਬੜਾ ਵਧੀਆ ਪਾਰਟੀ ਦੇ ਹੱਕ ਵਿਚ ਨਤੀਜੇ ਆਏ | ਉਨ੍ਹਾਂ ਕਿਹਾ ਕਿ ਇਕ ਹਜ਼ਾਰ ਦੇ ਕਰੀਬ ਸਾਡੇ ਪਾਰਟੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ, ਫਿਰ ਵੀ 450 ਤੋਂ ਵੱਧ ਸਾਨੂੰ ਬਲਾਕ ਸੰਮਤੀ ਸੀਟਾਂ 'ਤੇ ਜਿੱਤ ਨਸੀਬ ਹੋਈ | ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹਨੀ ਫੱਤਣਵਾਲਾ ਨੂੰ ਮੇਲਾ ਮਾਘੀ ਦੀ ਕਾਨਫਰੰਸ ਸਬੰਧੀ ਵੀ ਵੱਧ ਚੜ੍ਹ ਕੇ ਮਿਹਨਤ ਕਰਕੇ ਰੈਲੀ ਨੂੰ ਸਫ਼ਲ ਕਰਨ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦਾਂ ਨੂੰ ਸਮਰਪਿਤ ਦੁੱਧ ਤੇ ਬਿਸਕੁਟਾਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ
Ad Position 24