29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

੍ਰਸ਼ਹੀਦੀ ਦਿਵਸ ਨੂੰ ਸਮਰਪਿਤ ਵੱਖ-ਵੱਖ ਥਾਵਾਂ 'ਤੇ ਦੁੱਧ ਦੇ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 23-12-2025
ਮਲੋਟ, 22 ਦਸੰਬਰ (ਪਾਟਿਲ)-ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਮਾਤਾ ਗੁਜ਼ਰੀ ਜੀ, ਸਾਹਿਬਜ਼ਾਦਿਆਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਪਰਿਵਾਰ ਸਮੇਤ ਅਨੇਕਾਂ ਗੁਰਸਿੱਖਾਂ ਦੀ ਸ਼ਹਾਦਤ ਨੂੰ ਸਮਰਪਤਿ ਸ਼ਹਿਰ ਦੀਆਂ ਦੇ ਵੱਖ-ਵੱਖ 'ਤੇ ਦੁੱਧ ਦੇ ਲੰਗਰ ਲਗਾਏ ਗਏ | ਇਸ ਮੌਕੇ ਸ਼ਹਿਰ ਵਿਚ ਧਾਰਮਿਕ ਸ਼ਰਧਾ ਤੇ ਸੇਵਾ ਭਾਵਨਾ ਦਾ ਵਿਸ਼ੇਸ਼ ਮਾਹੌਲ ਬਣਿਆ ਰਿਹਾ | ਸੰਗਤਾਂ ਨੇ ਮਹਾਨ ਸ਼ਹੀਦੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ | ਮਲੋਟ ਦੇ ਬਠਿੰਡਾ ਰੋਡ ਸਥਿਤ ਹੋਟਲ ਕਾਰੋਬਾਰੀ ਪਾਲ ਸਿੰਘ ਮਹਿਰਾ ਦੇ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿਚ ਦੁੱਧ ਦਾ ਲੰਗਰ ਲਾਇਆ ਗਿਆ | ਇਸ ਤੋਂ ਇਲਾਵਾ ਮਲੋਟ-ਸ੍ਰੀ ਮੁਕਤਸਰ ਸਾਹਿਬ ਰੋਡ 'ਤੇ ਦਸਮੇਸ਼ ਨਗਰ ਦੇ ਨੌਜਵਾਨਾਂ, ਦੁਕਾਨਦਾਰਾਂ ਅਤੇ ਨਗਰ ਨਿਵਾਸੀਆਂ ਵਲੋਂ ਵੀ ਸਾਂਝੇ ਤੌਰ 'ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਪ੍ਰਬੰਧਕਾਂ ਨੇ ਕਿਹਾ ਕਿ ਦੁੱਧ ਦੇ ਲੰਗਰ ਲਗਾਉਣ ਦਾ ਮਕਸਦ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ, ਗੁਰਸਿੱਖਾਂ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੇ ਪਰਿਵਾਰ ਸਮੇਤ ਦਿੱਤੀ ਗਈ ਸ਼ਹਾਦਤ ਨੂੰ ਯਾਦ ਕਰਨਾ ਹੈ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ 'ਚ 7 ਦਿਨਾ ਸਫ਼ਾਈ ਕੈਂਪ ਭਲਕੇ ਸ਼ੁਰੂ ਅਗਲੀ ਖ਼ਬਰ ਜ਼ੋਨ ਉਦੇਕਰਨ ਤੋਂ ਅਕਾਲੀ ਉਮੀਦਵਾਰ ਦੀ ਜਿੱਤ 'ਤੇ ਰੋਜ਼ੀ ਬਰਕੰਦੀ ਦਾ ਮੂੰਹ ਮਿੱਠਾ ਕਰਵਾਇਆ
Ad Position 24