29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

Ad Position 21
No active advertisement
ਅਜੀਤ ਡੈਸਕ 23-12-2025
ਫ਼ਰੀਦਕੋਟ, 22 ਦਸੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਫ਼ੌਜ ਵਿਚ ਭਰਤੀ ਹੋਣ ਦੇ ਇੱਛੁਕ ਯੁਵਕਾਂ ਲਈ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ 103 ਇੰਫ਼ੈਂਟਰੀ ਬਟਾਲੀਅਨ (ਟੈਰੀਟੋਰਿਅਲ ਆਰਮੀ) ਦੀ ਭਰਤੀ ਸਬੰਧੀ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਕੀਤਾ ਗਿਆ ਹੈ | ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ 103 ਇੰਫੈਂਟਰੀ ਬਟਾਲੀਅਨ ਵਲੋਂ ਮਿਤੀ 17 ਨਵੰਬਰ 2025 ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਸਬੰਧੀ ਫਿਜ਼ੀਕਲ ਟਰਾਇਲ ਕਰਵਾਏ ਗਏ ਸਨ | ਇਨ੍ਹਾਂ ਫਿਜ਼ੀਕਲ ਟਰਾਇਲਾਂ ਵਿਚੋਂ ਜਿਹੜੇ ਯੁਵਕ ਫਿਜ਼ੀਕਲ ਤੌਰ 'ਤੇ ਫਿੱਟ ਕਰਾਰ ਦਿੱਤੇ ਗਏ ਹਨ, ਉਨ੍ਹਾਂ ਦੀ ਲਿਖਤੀ ਪੇਪਰ ਦੀ ਤਿਆਰੀ ਹੁਣ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਜਾ ਰਹੀ ਹੈ | ਫ਼ਿਰੋਜ਼ਪੁਰ, ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਅਤੇ ਮੋਗਾ ਜ਼ਿਲਿ੍ਹਆਂ ਨਾਲ ਸਬੰਧਿਤ ਇੱਛੁਕ ਯੁਵਕ ਸਵੇਰੇ 9:00 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ | ਯੁਵਕ ਕੈਂਪ ਵਿਚ ਆਉਂਦੇ ਸਮੇਂ ਫਿਜ਼ੀਕਲ ਫਿੱਟ ਹੋਣ ਸਬੰਧੀ ਦਸਤਾਵੇਜ਼, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ ਬਾਰ੍ਹਵੀਂ ਦੇ ਸਰਟੀਫਿਕੇਟਾਂ ਦੀਆਂ ਫ਼ੋਟੋ ਸਟੇਟ ਕਾਪੀਆਂ, ਪੰਜਾਬ ਰਿਹਾਇਸ਼ੀ ਸਰਟੀਫ਼ਿਕੇਟ ਦੀ ਕਾਪੀ, ਜਾਤੀ ਸਰਟੀਫਿਕੇਟ ਦੀ ਕਾਪੀ, ਆਧਾਰ ਕਾਰਡ ਦੀ ਕਾਪੀ, ਬੈਂਕ ਖਾਤੇ ਦੀ ਕਾਪੀ (ਖਾਤਾ ਚਾਲੂ ਹਾਲਤ ਵਿਚ ਹੋਵੇ) ਅਤੇ ਇਕ ਪਾਸਪੋਰਟ ਸਾਈਜ਼ ਫ਼ੋਟੋ ਨਾਲ ਲਿਆਉਣ | ਕੈਂਪ ਟਰੇਨਿੰਗ ਅਫ਼ਸਰ ਨੇ ਦੱਸਿਆ ਕਿ ਕੈਂਪ ਦੌਰਾਨ ਯੁਵਕਾਂ ਨੂੰ ਰਹਿਣ ਅਤੇ ਖਾਣ-ਪੀਣ ਦੀ ਸੁਵਿਧਾ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਲਿਖਤੀ ਪੇਪਰ ਜਾਂ ਫਿਜ਼ੀਕਲ ਤਿਆਰੀ ਲਈ ਕਿਸੇ ਕਿਸਮ ਦੀ ਕੋਈ ਫ਼ੀਸ ਨਹੀਂ ਲਈ ਜਾਵੇਗੀ | ਯੁਵਕ ਆਪਣੇ ਨਾਲ ਰਹਿਣ ਲਈ ਬਿਸਤਰਾ, ਖਾਣਾ ਖਾਣ ਲਈ ਬਰਤਨ, ਇਕ ਕਾਪੀ ਅਤੇ ਇਕ ਪੈਨ ਆਦਿ ਵੀ ਨਾਲ ਲਿਆਉਣ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਚੂਹੜ ਸਿੰਘ ਭੁੱਟੀਵਾਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਦਸਮੇਸ਼ ਸਕੂਲ 'ਚ 7 ਦਿਨਾ ਸਫ਼ਾਈ ਕੈਂਪ ਭਲਕੇ ਸ਼ੁਰੂ
Ad Position 24