ਮਲੋਟ, 22 ਦਸੰਬਰ (ਪਾਟਿਲ)-ਡੀ.ਐੱਸ.ਪੀ. ਟ੍ਰੈਫ਼ਿਕ ਤਜਿੰਦਰ ਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਸੜਕੀ ਹਾਦਸਿਆਂ ਨੂੰ ਰੋਕਣ ਲਈ 500 ਤੋਂ ਵੱਧ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ ਅਤੇ ਕਲੱਬ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਸੜਕੀ ਹਾਦਸਿਆਂ ਨੂੰ ਰੋਕਣ ਲਈ ਸਾਡੇ ਵਲੋਂ ਰਲ ਕੇ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਤਾਂ ਜੋ ਸੜਕੀ ਹਾਦਸਿਆਂ ਦੌਰਾਨ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ | ਸਿਟੀ ਟ੍ਰੈਫ਼ਿਕ ਇੰਚਾਰਜ ਜਸਪਾਲ ਸਿੰਘ ਨੇ ਕਿਹਾ ਕਿ ਸੜਕੀ ਹਾਦਸਿਆਂ ਦੌਰਾਨ ਕੀਤੀ ਗਈ ਅਣਗਹਿਲੀ ਵੱਡੇ ਹਾਦਸਿਆਂ ਦਾ ਰੂਪ ਧਾਰਨ ਕਰ ਲੈਂਦੀ ਹੈ | ਇਸ ਦੌਰਾਨ ਡਾ. ਵਿਜੇ ਬਜਾਜ ਨੇ ਕਿਹਾ ਕਿ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦਾ ਪ੍ਰਯੋਗ ਕੀਤਾ ਜਾਵੇ ਅਤੇ ਚਾਰ ਪਹੀਆ ਵਾਹਨ ਚਲਾਉਂਦੇ ਸਮੇਂ ਸੀਟ ਬੈਲਟ ਦੀ ਵਰਤੋਂ ਕੀਤੀ ਜਾਵੇ | ਇਸ ਮੌਕੇ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਏ.ਐੱਸ.ਆਈ. ਬਲਵਿੰਦਰ ਸਿੰਘ, ਏ.ਐੱਸ.ਆਈ. ਗੁਰਮੀਤ ਸਿੰਘ, ਏ.ਐੱਸ.ਆਈ. ਪਰਮਜੀਤ ਸਿੰਘ, ਕਲੱਬ ਤੋਂ ਦੀਪਾਂਸ਼ੂ ਕੁਮਾਰ, ਮਨਦੀਪ ਖੁਰਾਣਾ, ਨਵਦੀਪ ਸਿੰਘ, ਟਿੰਕਾ ਗਰਗ, ਸੜਕ ਸੁਰੱਖਿਆ ਫੋਰਸ ਤੋਂ ਯਾਦਵਿੰਦਰ ਸਿੰਘ, ਗੁਰਜਿੰਦਰ ਸਿੰਘ, ਸੁਖਮਨਜੋਤ ਕੌਰ, ਜੋਤੀ ਰਾਣੀ ਆਦਿ ਹਾਜ਼ਰ ਸਨ |