06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਵਿਖੇ ਗਊ ਭਲਾਈ ਕੈਂਪ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਮਲੋਟ, 23 ਦਸੰਬਰ (ਪਾਟਿਲ)-ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਸ੍ਰੀ ਕਿ੍ਸ਼ਨ ਭਗਵਾਨ ਗਊਸ਼ਾਲਾ ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 25,000 ਰੁਪਏ ਦੀਆਂ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਟ ਕੀਤੀਆਂ ਗਈਆਂ | ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਰਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ 'ਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ ਤੇ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਛੂਤ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਪਸ਼ੂ ਪਾਲਣ ਵਿਭਾਗ ਵਲੋਂ ਸਮੇਂ-ਸਮੇਂ 'ਤੇ ਲਗਾਈ ਜਾਂਦੀ ਵੈਕਸੀਨੇਸ਼ਨ ਗਊਸ਼ਾਲਾ ਦੇ ਸਾਰੇ ਪਸ਼ੂਆਂ ਨੂੰ ਲਾਜ਼ਮੀ ਤੌਰ 'ਤੇ ਲਗਵਾਉਣ | ਡਾ. ਪ੍ਰਸ਼ੋਤਮ ਕੁਮਾਰ ਮਾਂਝੀ ਤੇ ਡਾ. ਬਿਕਰਮਜੀਤ ਸਿੰਘ ਦੀ ਟੀਮ ਵਲੋਂ 30 ਪਸ਼ੂਆਂ ਦਾ ਇਲਾਜ ਕੀਤਾ ਗਿਆ | ਪ੍ਰਵੀਨ ਕੁਮਾਰ ਜੈਨ ਪ੍ਰਧਾਨ ਸ੍ਰੀ ਕਿ੍ਸ਼ਨ ਭਗਵਾਨ ਗਊਸ਼ਾਲਾ ਮਲੋਟ ਸ਼ਹਿਰ ਵਲੋਂ ਕੈਂਪ ਲਗਾਉਣ 'ਤੇ ਪੰਜਾਬ ਗਊ ਸੇਵਾ ਕਮਿਸ਼ਨ ਤੇ ਪਸ਼ੂ ਪਾਲਣ ਵਿਭਾਗ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਪਵਨ ਕੁਮਾਰ ਗਗਨੇਜਾ ਉਪ ਪ੍ਰਧਾਨ ਗਊਸ਼ਾਲਾ, ਸ਼ਾਮ ਲਾਲ ਸੁਖੀਜਾ, ਅਸ਼ੋਕ ਕੁਮਾਰ ਗੋਇਲ, ਰਮੇਸ਼ ਕੁਮਾਰ ਲੱਕੀ, ਮਨਵਿੰਦਰ ਸਿੰਘ ਐੱਸ.ਵੀ.ਆਈ., ਮਨਪ੍ਰੀਤ ਸਿੰਘ ਵੀ.ਆਈ., ਗੌਤਮ ਵੀ.ਆਈ., ਕਾਂਤਾ ਰਾਣੀ, ਸੁਖਪ੍ਰੀਤ ਸਿੰਘ ਵੀ.ਪੀ. ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਡਿਜੀਟਲ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਮੁਕਾਬਲਾ ਅਗਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਸੂਬਾ ਪੱਧਰੀ ਮੁਕਾਬਲਿਆਂ 'ਚ ਜੇਤੂ ਖਿਡਾਰਨਾਂ ਤੇ ਕਲੱਬ ਮੈਂਬਰਾਂ ਦਾ ਸਨਮਾਨ <br/>
Ad Position 24