06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਿਧਾਇਕ ਤੇ ਚੇਅਰਮੈਨ ਵਲੋਂ ਥਾਂਦੇਵਾਲਾ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਸ੍ਰੀ ਮੁਕਤਸਰ ਸਾਹਿਬ, 23 ਦਸੰਬਰ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸਹੂਲਤਾਵਾਂ 'ਚ ਇਕ ਮਹੱਤਵਪੂਰਨ ਵਾਧਾ ਹੈ | ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪ, ਮੀਂਹ ਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ | ਇਸ ਨਾਲ ਬੱਚੇ ਹੁਣ ਇਕ ਸੁਚੱਜੇ, ਸੁਰੱਖਿਅਤ ਤੇ ਅਨੁਸ਼ਾਸਿਤ ਮਾਹੌਲ ਵਿਚ ਸਭਾ 'ਚ ਭਾਗ ਲੈ ਸਕਣਗੇ | ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈੱਡ ਸਿਰਫ਼ ਪਾਰਕਿੰਗ ਲਈ ਹੀ ਨਹੀਂ, ਸਗੋਂ ਸਕੂਲ ਦੀਆਂ ਹੋਰ ਕਈ ਸਰਗਰਮੀਆਂ ਲਈ ਵੀ ਵਰਤਿਆ ਜਾਵੇਗਾ | ਇਸ ਮੌਕੇ ਪਿ੍ੰਸੀਪਲ ਹਰਵਿੰਦਰ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ | ਸਮਾਗਮ 'ਚ ਪਿੰਡ ਦੇ ਸਰਪੰਚ ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ (ਸਾਇੰਸ ਮਾਸਟਰ) ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਾਈ.ਐੱਸ. ਸਕੂਲ ਵਿਖੇ ਬੱਚਿਆਂ ਨੂੰ 'ਸਫ਼ਰ ਏ ਸ਼ਹਾਦਤ' ਦੇ ਇਤਿਹਾਸ ਤੋਂ ਜਾਣੂ ਕਰਵਾਇਆ <br/> ਅਗਲੀ ਖ਼ਬਰ ਡੱਬਵਾਲੀ ਅਗਨੀਕਾਂਡ ਦੀ 30ਵੀਂ ਬਰਸੀ 'ਤੇ ਸਰਬ ਧਰਮ ਪ੍ਰਾਰਥਨਾ ਸਭਾ <br/>
Ad Position 24