06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਾਈ.ਐੱਸ. ਸਕੂਲ ਵਿਖੇ ਬੱਚਿਆਂ ਨੂੰ 'ਸਫ਼ਰ ਏ ਸ਼ਹਾਦਤ' ਦੇ ਇਤਿਹਾਸ ਤੋਂ ਜਾਣੂ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਸ੍ਰੀ ਮੁਕਤਸਰ ਸਾਹਿਬ, 23 ਦਸੰਬਰ (ਰਣਜੀਤ ਸਿੰਘ ਢਿੱਲੋਂ)-ਵਾਈ.ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਵਿਖੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਬੱਚਿਆਂ ਨੂੰ 'ਸਫ਼ਰ ਏ ਸ਼ਹਾਦਤ' ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਧਰਮ ਦੀ ਖ਼ਾਤਰ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ | ਉਨ੍ਹਾਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਤੋਂ ਜਦੋਂ ਬੱਚਿਆਂ ਨੂੰ ਜਾਣੂ ਕਰਵਾਇਆ ਤਾਂ ਸਾਰੇ ਬੱਚਿਆਂ ਦੀਆਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਸੁਣ ਕੇ ਅੱਖਾਂ ਨਮ ਹੋ ਗਈਆਂ | ਬੱਚਿਆਂ ਵਲੋਂ ਇਸ ਸਮੇਂ ਕਵਿਤਾ, ਭਾਸ਼ਣ, ਪੋਸਟਰ ਮੇਕਿੰਗ, ਕੋਰੀਓਗ੍ਰਾਫ਼ੀ ਆਦਿ ਗਤੀਵਿਧੀਆਂ 'ਚ ਹਿੱਸਾ ਲਿਆ ਗਿਆ | ਉਪਰੰਤ ਪਿ੍ੰਸੀਪਲ ਬੀਰਪਾਲ ਕੌਰ ਨੇ ਬੱਚਿਆਂ ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਸਿਧਾਂਤਾਂ 'ਤੇ ਚੱਲਣ, ਇਰਾਦਾ ਦਿ੍ੜ੍ਹ ਰੱਖਣ ਅਤੇ ਜ਼ੁਲਮ ਦੇ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੀਨੀਅਰ ਅਧਿਆਪਕ ਮਨਜੀਤ ਕੌਰ, ਰਮਨਦੀਪ ਕੌਰ ਦੋਦਾ, ਜਸਕਰਨ ਸਿੰਘ, ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਘੋੜਾ ਪਾਲਕਾਂ ਨੇ ਕੈਬਨਿਟ ਮੰਤਰੀ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਦਾ ਕੀਤਾ ਧੰਨਵਾਦ ਮੰਡੀ ਨੂੰ ਸ਼ਿਫ਼ਟ ਹੋਣ ਤੋਂ ਰੋਕ... ਅਗਲੀ ਖ਼ਬਰ ਵਿਧਾਇਕ ਤੇ ਚੇਅਰਮੈਨ ਵਲੋਂ ਥਾਂਦੇਵਾਲਾ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ <br/>
Ad Position 24