ਜੈਤੋ, 23 ਦਸੰਬਰ (ਗੁਰਚਰਨ ਸਿੰਘ ਗਾਬੜੀਆ)-ਬਿਜਲੀ ਸੋਧ ਬਿੱਲ 2025, ਨਵੇਂ ਲੇਬਰ ਕੋਡ ਤੇ ਸੀਡ ਬਿੱਲ ਖ਼ਿਲਾਫ਼ ਅੱਜ ਬਿਜਲੀ ਦਫ਼ਤਰ ਜੈਤੋ ਵਿਖ਼ੇ ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਪੰਜਾਬ ਤੇ ਸਬ ਡਵੀਜਨ ਪ੍ਰਧਾਨ ਹਰਜੀਤ ਸਿੰਘ ਅਤੇ ਮੀਤ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਪੀ.ਐਸ.ਪੀ.ਸੀ.ਐੱਲ ਅਤੇ ਪੀ. ਐਸ. ਟੀ. ਸੀ.ਐੱਲ ਕੰਟਰੈਕਚੁਅਲ ਵਰਕਰਜ ਯੂਨੀਅਨ ਪੰਜਾਬ ਦੇ ਪ੍ਰਧਾਨ ਇਕਬਾਲ ਸਿੰਘ ਪੂਹਲਾ ਵਲੋਂ ਜੈਤੋ ਵਿਖ਼ੇ ਸਾਂਝੀ ਮੀਟਿੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਕਾਰਪੋਰੇਟੀ ਹੱਕੀ ਬਿੱਲ ਬਣਾ ਕੇ ਲੋਕ ਮਾਰੂ ਤੇ ਮੁਲਾਜ਼ਮ ਵਿਰੋਧੀ ਬਿੱਲ ਕੇ ਪੇਸ਼ ਕਰਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰ ਰਹੀ ਸੂਬਾ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ ਗਈ ਅਤੇ ਵਰਕਰ ਸਾਥੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ 'ਚ ਇਨ੍ਹਾਂ ਬਿੱਲਾਂ ਬਾਰੇ ਲੋਕਾਂ ਤੱਕ ਗੱਲ ਲੈ ਕੇ ਜਾਣੀ ਹੈ ਤੇ ਕੀਤੀਆਂ ਗਈਆਂ ਕਿਰਤ ਕਾਨੂੰਨ ਸੋਧਾ ਨੂੰ ਵਾਪਸ ਕਰਵਾਉਣ ਲਈ ਸੰਘਰਸ਼ਾਂ ਨੂੰ ਵੱਡੇ ਪੱਧਰ 'ਤੇ ਲੈ ਕੇ ਜਾਣਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ 26 ਦਸੰਬਰ ਤੋਂ 4 ਜਨਵਰੀ ਤੱਕ ਪਿੰਡਾਂ ਸ਼ਹਿਰਾਂ 'ਚ ਮਾਰਚ ਕਰ ਕੇ ਇਨ੍ਹਾਂ ਲੋਕ ਮਾਰੂ ਬਿੱਲਾਂ ਖ਼ਿਲਾਫ਼ ਕੇਂਦਰ ਸਰਕਾਰ ਨਾਲ ਮੋਰਚੇ ਦੀਆਂ ਤਿਆਰੀਆਂ ਕੀਤੀਆਂ ਜਾਣੀਆਂ ਹਨ |