27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਾਘੀ ਮੇਲੇ ਦੇ ਮੱਦੇਨਜ਼ਰ ਸੁਰੱਖਿਆ ਤੇ ਟ੍ਰੈਫ਼ਿਕ ਪ੍ਰਬੰਧਾਂ ਨੂੰ ਲੈ ਕੇ ਐੱਸ.ਐੱਸ.ਪੀ. ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 30-12-2025
ਸ੍ਰੀ ਮੁਕਤਸਰ ਸਾਹਿਬ, 29 ਦਸੰਬਰ (ਰਣਜੀਤ ਸਿੰਘ ਢਿੱਲੋਂ)-ਚਾਲੀ ਮੁਕਤਿਆਂ ਦੀ ਯਾਦ 'ਚ ਲੱਗਣ ਵਾਲੇ ਪਵਿੱਤਰ ਤੇ ਇਤਿਹਾਸਕ ਮਾਘੀ ਮੇਲੇ ਦੇ ਅਗਾਊਾ ਸੁਰੱਖਿਆ, ਟ੍ਰੈਫ਼ਿਕ ਤੇ ਜਨਤਕ ਸਹੂਲਤਾਂ ਤੇ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸਥਾਰਪੂਰਕ ਤਿਆਰੀਆਂ ਕੀਤੀਆਂ ਗਈਆਂ | ਇਸ ਸੰਬੰਧ 'ਚ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ | ਮੀਟਿੰਗ ਦੌਰਾਨ ਐੱਸ.ਐੱਸ.ਪੀ. ਨੇ ਕਿਹਾ ਕਿ ਮਾਘੀ ਮੇਲਾ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ, ਇਤਿਹਾਸਕ ਤੇ ਲੋਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਹੱਤਵਪੂਰਨ ਦਿਹਾੜਾ ਹੈ, ਜਿਸ ਦੌਰਾਨ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਪਹੁੰਚਦੇ ਹਨ | ਇਸ ਲਈ ਜ਼ਿਲ੍ਹਾ ਪੁਲਿਸ ਦੀ ਪ੍ਰਮੁੱਖ ਤਰਜ਼ੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿੱਕਤ ਜਾਂ ਅਸੁਵਿਧਾ ਨਾ ਆਵੇ ਤੇ ਹਰ ਇਕ ਵਿਅਕਤੀ ਆਪਣੀ ਧਾਰਮਿਕ ਸ਼ਰਧਾ ਅਨੁਸਾਰ ਸ਼ਾਂਤੀਪੂਰਕ ਢੰਗ ਨਾਲ ਸ਼ਹੀਦੀ ਜੋੜ ਮਾਘੀ ਮੇਲੇ ਵਿਚ ਸ਼ਾਮਿਲ ਹੋ ਸਕੇ | ਉਨ੍ਹਾਂ ਦੱਸਿਆ ਕਿ ਸ਼ਹੀਦੀ ਜੋੜ ਮੇਲ ਦੌਰਾਨ ਸ਼ਹਿਰ ਨੂੰ ਵੱਖ-ਵੱਖ ਸੈਕਟਰਾਂ ਵਿਚ ਵੰਡ ਕੇ ਸਖ਼ਤ ਤੇ ਸੁਚੱਜੇ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ | ਸ਼ਹਿਰ ਦੇ ਹਰ ਮੁੱਖ ਰਸਤੇ, ਚੌਕ ਤੇ ਭੀੜ ਵਾਲੀਆਂ ਥਾਵਾਂ 'ਤੇ ਪੁਲਿਸ ਨਾਕੇ ਸਥਾਪਤ ਕੀਤੇ ਜਾਣਗੇ | ਇਸ ਦੇ ਨਾਲ ਹੀ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਪੁਲਿਸ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣਗੇ, ਜਿੱਥੇ 24 ਘੰਟੇ ਪੁਲਿਸ ਮੁਲਾਜ਼ਮ ਸ਼ਰਧਾਲੂਆਂ ਦੀ ਸਹਾਇਤਾ ਲਈ ਤਾਇਨਾਤ ਰਹਿਣਗੇ | ਐੱਸ.ਐੱਸ.ਪੀ. ਨੇ ਕਿਹਾ ਕਿ ਮੇਲੇ ਦੌਰਾਨ ਭੀੜ 'ਤੇ ਨਿਗਰਾਨੀ ਰੱਖਣ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਸੰਵੇਦਨਸ਼ੀਲ ਥਾਵਾਂ 'ਤੇ ਵਾਚ ਟਾਵਰ ਲਗਾਏ ਜਾਣਗੇ, ਜਿੱਥੋਂ ਪੁਲਿਸ ਮੁਲਾਜ਼ਮ ਦੂਰਬੀਨਾਂ ਦੀ ਮਦਦ ਨਾਲ ਹਰ ਵੇਲੇ ਨਿਗਰਾਨੀ ਕਰਦੇ ਰਹਿਣਗੇ | ਪੁਲਿਸ ਕੰਟਰੋਲ ਰੂਮ 24 ਘੰਟੇ ਪੂਰੀ ਤਰ੍ਹਾਂ ਸੁਚੇਤ ਰਹੇਗਾ ਤੇ ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਸ਼ਹਿਰ ਅੰਦਰ ਲਗਾਤਾਰ ਗਸ਼ਤ ਕਰਦੀਆਂ ਰਹਿਣਗੀਆਂ | ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਹਰ ਇਕ ਗੇਟ ਤੇ ਅੰਦਰੂਨੀ ਹਿੱਸੇ ਵਿਚ ਪੁਲਿਸ ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਰਹਿਣਗੇ | ਇਸ ਮੌਕੇ ਹਰਕਮਲ ਕੌਰ ਐੱਸ.ਪੀ. (ਹੈੱਡ ਕੁਆਰਟਰ), ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਤੇਜਿੰਦਰਪਾਲ ਸਿੰਘ ਡੀ.ਐੱਸ.ਪੀ. (ਹੈੱਡ ਕੁਆਰਟਰ), ਰਸ਼ਪਾਲ ਸਿੰਘ ਡੀ.ਐੱਸ.ਪੀ. (ਡੀ), ਹਰਜੀਤ ਸਿੰਘ ਡੀ.ਐੱਸ.ਪੀ (ਸੀ.ਏ.ਡਬਲਯੂ. ਐਂਡ ਸੀ), ਪ੍ਰਦੀਪ ਸਿੰਘ ਡੀ.ਐੱਸ.ਪੀ. (ਐੱਨ.ਡੀ.ਪੀ.ਐੱਸ.), ਅੰਗਰੇਜ਼ ਸਿੰਘ ਡੀ.ਐੱਸ.ਪੀ. (ਮਲੋਟ) ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਸਤਾਰ ਸਿਖਲਾਈ ਕੈਂਪ ਅੱਜ ਅਗਲੀ ਖ਼ਬਰ ਪੁਲਿਸ ਵਲੋਂ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ
Ad Position 24