27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਗਨਰੇਗਾ ਨੂੰ ਖ਼ਤਮ ਕਰਨ ਦੀ ਚਾਲ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ-ਸ਼ੇਰ ਸਿੰਘ ਘੁਬਾਇਆ

Ad Position 21
No active advertisement
ਅਜੀਤ ਡੈਸਕ 30-12-2025
ਸ੍ਰੀ ਮੁਕਤਸਰ ਸਾਹਿਬ, 29 ਦਸੰਬਰ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਮਗਨਰੇਗਾ ਸਕੀਮ ਨੂੰ ਖ਼ਤਮ ਕਰਨ ਦੀ ਚਾਲ ਨੂੰ ਕਾਂਗਰਸ ਬਰਦਾਸ਼ਤ ਨਹੀਂ ਕਰੇਗੀ | ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣ 'ਤੇ ਸ਼ੇਰ ਸਿੰਘ ਘੁਬਾਇਆ ਦਾ ਕਾਂਗਰਸੀ ਆਗੂਆਂ ਵਲੋਂ ਸਵਾਗਤ ਕੀਤਾ | ਉਪਰੰਤ ਬਲਾਕ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ ਦੇ ਘਰ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸ. ਘੁਬਾਇਆ ਨੇ ਕਿਹਾ ਕਿ ਕੇਂਦਰ ਸਰਕਾਰ ਬਹੁਤ ਗ਼ਲਤ ਰਸਤੇ 'ਤੇ ਚੱਲ ਰਹੀ ਹੈ ਤੇ ਪਿਛਲੇ ਕੀਤੇ ਗਏ ਕੰਮਾਂ ਨੂੰ ਮਿਟਾ ਰਹੀ ਹੈ | ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਿਛਲੇ 11 ਸਾਲਾਂ ਤੋਂ ਦੇਸ਼ ਵਿਚ ਵੱਖਰੇ ਤਰ੍ਹਾਂ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਮਨਰੇਗਾ ਸਕੀਮ ਨੂੰ ਹੁਣ ਵੀ.ਬੀ.ਜੀ. ਰਾਮ ਜੀ ਤਹਿਤ ਨਵਾਂ ਕਾਨੂੰਨ ਬਣਾ ਕੇ ਮਨਰੇਗਾ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਨ ਜਾ ਰਹੀ ਹੈ | ਉਨ੍ਹਾਂ ਨਗਰ ਕੌਂਸਲ ਚੋਣਾਂ ਲਈ ਨਵੀਂ ਕੀਤੀ ਵਾਰਡਬੰਦੀ 'ਤੇ ਵੀ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਚੋਣਾਂ ਨੂੰ ਵੀ ਜਿੱਤਣ ਦੀ ਫਿਰਾਕ ਵਿਚ ਹੈ, ਪਰ ਪੰਜਾਬ ਦੇ ਲੋਕ ਸੂਬਾ ਸਰਕਾਰ ਤੋਂ ਨਿਰਾਸ਼ ਹਨ ਤੇ ਇਨ੍ਹਾਂ ਚੋਣਾਂ ਤੋਂ ਇਲਾਵਾ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਕਾਂਗਰਸ ਪਾਰਟੀ ਹੀ ਪੰਜਾਬ ਵਿਚ ਸਰਕਾਰ ਬਣਾਏਗੀ | ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਬੁੱਧੀਜੀਵੀ ਸੈੱਲ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਵੰਤ ਸਿੰਘ ਬਰਾੜ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਨਾਂਅ ਨਾਲ ਜੁੜੀ ਮਗਨਰੇਗਾ ਸਕੀਮ ਨੂੰ ਹੁਣ ਨਵੇਂ ਕਾਨੂੰਨ ਵਿਚ ਲਿਆਉਣਾ ਕੇਂਦਰ ਸਰਕਾਰ ਦਾ ਬਹੁਤ ਗ਼ਲਤ ਕਦਮ ਹੈ | ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੰਧੂ ਸਦਰਵਾਲਾ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਨਰਿੰਦਰ ਸਿੰਘ ਕਾਉਣੀ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ, ਪੀ.ਪੀ.ਸੀ.ਸੀ. ਦੇ ਮੈਂਬਰ ਭਿੰਦਰ ਸ਼ਰਮਾ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਕਾਨਿਆਂਵਾਲੀ, ਨਗਰ ਕੌਂਸਲ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਸ਼ੰਮੀ ਤੇਰ੍ਹੀਆ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਬਲਾਕ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਬਲਤੇਜ ਸਿੰਘ ਬਰਾੜ, ਵਿਜੇ ਬਜਾਜ, ਯੂਥ ਕਾਂਗਰਸ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਬਰਾੜ, ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ, ਕੌਂਸਲਰ ਕੁਲਵਿੰਦਰ ਸਿੰਘ ਸ਼ੌਂਕੀ, ਮਨਦੀਪ ਸਿੰਘ ਸੰਧੂ ਖੱਪਿਆਂਵਾਲੀ, ਸੰਦੀਪ ਵਧਵਾ, ਜਸਪ੍ਰੀਤ ਸਿੰਘ ਬੱਲਮਗੜ੍ਹ, ਦਵਿੰਦਰ ਸਿੰਘ ਰਾਜਪ੍ਰੀਤ ਸਿੰਘ, ਹਰਪ੍ਰੀਤ ਸਿੰਘ ਲੁਬਾਣਿਆਂਵਾਲੀ, ਜਗਜੀਤ ਸਿੰਘ ਰਣਜੀਤਗੜ੍ਹ, ਮਨਿੰਦਰ ਸਿੰਘ ਚੋਪੜਾ, ਕਰਨ ਵਿਰਕ, ਸੰਜੀਵ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ ਸਾਲ ਭਰ ਨਸ਼ਿਆਂ ਖ਼ਿਲਾਫ਼ ਵਿੱਢੀ ਸਫ਼ਲ ਮੁਹਿੰਮ ਅਗਲੀ ਖ਼ਬਰ ਦਸਤਾਰ ਸਿਖਲਾਈ ਕੈਂਪ ਅੱਜ
Ad Position 24