ਕੋਟਧਰਮੂ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ
ਅਜੀਤ ਡੈਸਕ
01-06-2025
ਝੁਨੀਰ, 31 ਮਈ (ਸੰਜੀਵ ਸਿੰਗਲਾ)-ਹੈਲਥ ਵੈੱਲਨੈੱਸ ਸੈਂਟਰ ਕੋਟਧਰਮੂ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਸੀ.ਐੱਚ.ਓ ਅਮਨਦੀਪ ਕੌਰ ਤੇ ਗੁਰਤੇਜ ਸਿੰਘ ਨੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਕਰਨ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰਪੂਰਬਕ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਤੰਬਾਕੂ ਦਾ ਸੇਵਨ ਕਰਨ ਨਾਲ ਮੂੰਹ, ਗਲ਼ੇ ਤੇ ਫੇਫੜਿਆਂ ਦੇ ਕੈਂਸਰ ਅਤੇ ਸਾਹ ਵਰਗੀਆਂ ਅਨੇਕਾਂ ਬਿਮਾਰੀਆਂ ਕਾਰਨ ਹਰ ਸਾਲ ਲੱਖਾਂ ਲੋਕ ਮੌਤ ਦੇ ਮੂੰਹ ਜਾ ਪੈਂਦੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਗਰੂਕ ਕਰਨ ਦੇ ਨਾਲ ਹੀ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾਂਦੇ ਹਨ |