21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਭਾਜਪਾ ਦੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ-ਘਰਾਂਗਣਾ

Ad Position 21
No active advertisement
ਅਜੀਤ ਡੈਸਕ 01-06-2025
ਮਾਨਸਾ, 31 ਮਈ (ਰਾਵਿੰਦਰ ਸਿੰਘ ਰਵੀ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੀਆਂ ਨੀਤੀਆਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਹਨ, ਜਿਸ ਨਾਲ ਗਰੀਬ ਆਰਥਿਕਤਾ ਦੀ ਚੱਕੀ 'ਚ ਪਿਸਣ ਲਈ ਮਜਬੂਰ ਹਨ | ਇਹ ਪ੍ਰਗਟਾਵਾ ਕਾ. ਬਲਵਿੰਦਰ ਸਿੰਘ ਘਰਾਂਗਣਾ ਜ਼ਿਲ੍ਹਾ ਪ੍ਰਧਾਨ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਨੇ ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਭੀਖੀ ਬਲਾਕ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਬਜਟ ਵੀ ਘਟਾ ਰਹੀ ਹੈ ਤੇ ਮਗਨਰੇਗਾ ਕਾਨੂੰਨ ਨੂੰ ਸਕੀਮ ਵਿਚ ਬਦਲਣ ਦੀ ਸਾਜ਼ਿਸ਼ ਰਚ ਰਹੀ ਹੈ, ਜਿਸ ਨਾਲ ਮਜ਼ਦੂਰਾਂ ਨੂੰ ਵੱਡੇ ਪੱਧਰ 'ਤੇ ਆਰਥਿਕ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਵਫ਼ਾ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਮਜ਼ਦੂਰਾਂ ਨਾਲ ਧੱਕੇਸ਼ਾਹੀ ਹੋ ਰਹੀ ਹੈ, ਨੂੰ ਸਹਿਣ ਨਹੀਂ ਕੀਤਾ ਜਾਵੇਗਾ | ਆਗੂਆਂ ਨੇ ਨੌਜਵਾਨ ਨਰਿੰਦਰਦੀਪ ਸਿੰਘ 'ਤੇ ਗੋਨਿਆਣਾ ਪੁਲਿਸ ਵਲੋਂ ਤਸ਼ੱਦਦ ਕਰ ਕੇ ਕੀਤੇ ਕਾਤਲ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਮੰਗ ਕੀਤੀ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੰਘੇਵਾਲਾ ਵਿਖੇ ਪਟਾਕਾ ਫ਼ੈਕਟਰੀ 'ਚ ਅੱਗ ਲੱਗਣ ਨਾਲ ਮਿ੍ਤਕ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਤੇ 10-10 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਗੁਰਸੇਵਕ ਸਿੰਘ ਮਾਨਬੀਬੜੀਆਂ, ਬਲਾਕ ਪ੍ਰਧਾਨ ਕਾ. ਦਿਨੇਸ਼ ਭੀਖੀ, ਰਘਵੀਰ ਸਿੰਘ ਭੀਖੀ, ਕੁਮਰਪਾਲ ਭੀਖੀ, ਨਰਿੰਦਰ ਸਿੰਘ ਖੀਵਾ, ਗੁਰਜੰਟ ਸਿੰਘ ਖੀਵਾ, ਕੁਲਵੀਰ ਸਿੰਘ ਆਦਿ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਕੋਟਧਰਮੂ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ
Ad Position 24