21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਪੋਸਟਰ 'ਚ ਪੰਜਾਬੀ ਭਾਸ਼ਾ 'ਚ ਗ਼ਲਤੀਆਂ

Ad Position 21
No active advertisement
ਅਜੀਤ ਡੈਸਕ 01-06-2025
ਜੌੜਕੀਆਂ, 31 ਮਈ (ਲੱਕਵਿੰਦਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਹ ਦਾਅਵੇ ਉਸ ਸਮੇਂ ਖੋਖਲੇ ਨਜ਼ਰ ਆਏ ਜਦੋਂ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਕੂਲਾਂ ਨੂੰ ਜਾਰੀ ਕੀਤੇ ਪੋਸਟਰ 'ਚ ਅੰਗਰੇਜ਼ੀ ਦੇ ਸ਼ਬਦਾਂ ਦੀ ਭਰਮਾਰ ਪਾਈ ਗਈ ਅਤੇ ਪੰਜਾਬੀ 'ਚ ਵੱਡੀਆਂ ਗ਼ਲਤੀਆਂ ਪਾਈਆਂ ਗਈਆਂ | ਆਪਣਾ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਅਧਿਆਪਕ ਨੇ ਦੱਸਿਆ ਕਿ ਵਾਤਾਵਰਨ ਦਿਵਸ ਸਬੰਧੀ ਪੋਸਟਰ ਜਾਰੀ ਕਰ ਕੇ ਬੱਚਿਆਂ ਦੇ ਮਾਪਿਆਂ ਨੂੰ 5 ਜੂਨ ਨੂੰ ਮਾਨਸਾ ਵਿਖੇ ਆਉਣ ਲਈ ਸੱਦਾ ਦੇਣ ਵਾਲਾ ਪੋਸਟਰ ਸਾਰੇ ਸਕੂਲਾਂ ਵਿਚ ਭੇਜਿਆ ਗਿਆ ਸੀ, ਜਿਸ ਵਿਚ ਪੰਜਾਬੀ 'ਚ ਅਲਾਵਾ ਤੇ ਹੋਰ ਸ਼ਬਦ ਗਲਤ ਪਾਏ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਇਸ ਤਰ੍ਹਾਂ ਦਾ ਵਰਤਾਰਾ ਠੀਕ ਨਹੀਂ, ਜਿਸ ਦਾ ਗੰਭੀਰ ਨੋਟਿਸ ਲੈਣਾ ਬਣਦਾ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਦੇ ਮਾਮਲੇ 'ਚ 4 ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਤੰਬਾਕੂ ਮੁਕਤ ਦਿਵਸ ਮੌਕੇ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾਏ
Ad Position 24