ਜੌੜਕੀਆਂ, 1 ਜੂਨ (ਲੱਕਵਿੰਦਰ ਸ਼ਰਮਾ)-19 ਜੂਨ ਨੂੰ ਹੋਣ ਜਾ ਰਹੀ ਲੁਧਿਆਣਾ (ਪੱਛਮੀ) ਵਿਧਾਨ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ | ਇਹ ਦਾਅਵਾ ਚਮਕੌਰ ਸਿੰਘ ਜੌੜਕੀਆਂ ਨੇ ਇੱਥੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਘਰ ਘਰ ਪ੍ਰਚਾਰ ਕਰਕੇ ਕਾਂਗਰਸ ਉਮੀਦਵਾਰ ਦੇ ਹੱਕ 'ਚ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ | ਉਨ੍ਹਾਂ ਕਿਹਾ ਕਿ ਖੁਸਬਾਜ ਸਿੰਘ ਜਟਾਣਾ ਦੀ ਅਗਵਾਈ 'ਚ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨਾਲ ਮੁਲਾਕਾਤ ਕਰਨ ਉਪਰੰਤ ਚੋਣ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਕਾਂਗਰਸ ਦੀਆਂ ਸਰਕਾਰਾਂ ਸਮੇਂ ਹੀ ਹੋਇਆ ਅਤੇ ਲੋਕ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਸਾਬਤ ਹੋਈ ਹੈ | ਇਸ ਮੌਕੇ ਮਹਿੰਦਰਪਾਲ ਸ਼ਰਮਾ, ਅਮਨਦੀਪ ਸਿੰਘ ਲਾਲੇਆਣਾ, ਜਗਤਾਰ ਸਿੰਘ ਆਦਿ ਹਾਜ਼ਰ ਸਨ |