21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਝੋਨੇ ਦੇ ਭਾਅ 'ਚ 69 ਰੁਪਏ ਵਾਧਾ ਕਰਨਾ ਕਿਸਾਨਾਂ ਨਾਲ ਕੋਝਾ ਮਜ਼ਾਕ-ਕਲੀਪੁਰ

Ad Position 21
No active advertisement
ਅਜੀਤ ਡੈਸਕ 02-06-2025
ਮਾਨਸਾ, 1 ਜੂਨ (ਸ.ਰਿ)-ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਬਲਮ ਸਿੰਘ ਕਲੀਪੁਰ ਨੇ ਕੇਂਦਰ ਸਰਕਾਰ ਵਲੋਂ ਝੋਨੇ ਦੇ ਭਾਅ 'ਚ 69 ਰੁਪਏ ਪ੍ਰਤੀ ਕੁਇੰਟਲ ਵਾਧੇ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ | ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਇਸ ਜਿਣਸ ਦੇ ਭਾਅ 'ਚ ਨਿਗੂਣਾ ਵਾਧਾ ਕੀਤਾ ਗਿਆ ਹੋਵੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਨੇ ਹਰੀ ਕ੍ਰਾਂਤੀ ਦੇ ਚੱਲਦਿਆਂ ਦੇਸ਼ ਦਾ ਢਿੱਡ ਭਰਿਆ ਪਰ ਝੋਨੇ ਵਰਗੀਆਂ ਫ਼ਸਲਾਂ ਦਾ ਉਤਪਾਦਨ ਕਰਨ ਕਰਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਬਹੁਤ ਹੇਠਾਂ ਚਲਾ ਗਿਆ | ਉਨ੍ਹਾਂ ਆਖਿਆ ਕਿ ਭਾਵੇਂ ਫ਼ਸਲੀ ਵਿਭਿੰਨਤਾ ਸਮੇਂ ਦੀ ਲੋੜ ਹੈ ਪਰ ਸਰਕਾਰਾਂ ਦੀਆਂ ਕਿਸਾਨ ਵਿਰੋਧੀਆਂ ਨੀਤੀਆਂ ਕਾਰਨ ਅਜਿਹਾ ਨਹੀਂ ਹੋ ਰਿਹਾ ਕਿਉਂਕਿ ਜਦੋਂ ਕਿਸਾਨ ਬਦਲਵੀਂ ਫ਼ਸਲ ਬੀਜਦੇ ਹਨ, ਦਾ ਮੰਡੀਕਰਨ ਨਹੀਂ ਹੁੰਦਾ | ਉਨ੍ਹਾਂ ਮੰਗ ਕੀਤੀ ਕਿ ਝੋਨੇ ਦੇ ਭਾਅ 'ਚ ਘੱਟੋ ਘੱਟ 500 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ ਜਾਵੇ | ਮਾਰਕਿਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਸ. ਕਲੀਪੁਰ ਨੇ ਪੰਜਾਬ ਦੀ ਆਪ ਸਰਕਾਰ ਨੂੰ ਹਰ ਫ਼ਰੰਟ 'ਤੇ ਫ਼ੇਲ੍ਹ ਦੱਸਦਿਆਂ ਕਿਹਾ ਕਿ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰੀ ਨਹੀਂ ਉੱਤਰੀ |
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਸਿੰਘ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਣੇ ਅਗਲੀ ਖ਼ਬਰ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ-ਚਮਕੌਰ ਸਿੰਘ ਜੌੜਕੀਆਂ
Ad Position 24