19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਗਲੂ ਟਰੈਪ ਦੇ ਉਤਪਾਦਨ ਤੇ ਦੁਰਵਰਤੋਂ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 04-06-2025
ਮਾਨਸਾ, 3 ਜੂਨ (ਸ.ਰਿ)- ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਧੂਰੀ ਨੇ ਜ਼ਿਲ੍ਹੇ ਅੰਦਰ ਗੈਰ-ਕਾਨੂੰਨੀ ਗਲੂ ਟਰੈਪ ਦੇ ਉਤਪਾਦਨ, ਵਿੱਕਰੀ ਅਤੇ ਦੁਰਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਦੱਸ ਦੇਈਏ ਕਿ ਗਲੂ ਟਰੈਪ 'ਚ ਇਕ ਬੋਰਡ 'ਤੇ ਗੂੰਦ ਦੀ ਇਕ ਪਰਤ ਲਾਈ ਜਾਂਦੀ ਹੈ | ਚੂਹਿਆਂ ਨੂੰ ਫੜ੍ਹਨ ਲਈ ਇਸ 'ਤੇ ਖਾਣ-ਪੀਣ ਦੀਆਂ ਚੀਜ਼ਾਂ ਰੱਖੀਆਂ ਜਾਂਦੀਆਂ ਹਨ | ਇਸ 'ਤੇ ਆ ਕੇ ਚੂਹਾ ਚਿਪਕ ਜਾਂਦਾ ਹੈ ਅਤੇ ਜ਼ਿਆਦਾਤਰ ਚੂਹੇ ਤੜਫ਼ ਤੜਫ਼ ਕੇ ਮਰ ਜਾਂਦੇ ਹਨ | ਉਨ੍ਹਾਂ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਵੀ ਅਦਾਰਾ, ਵਿਅਕਤੀ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਪ੍ਰੀਵੈਨਸ਼ਨ ਆਫ਼ ਕਰੂਐਲਿਟੀ ਟੂ ਐਨੀਮਲ ਐਕਟ 1960 ਦੀ ਧਾਰਾ 11 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਦੁਕਾਨ ਅੱਗੋਂ ਮੋਟਰਸਾਈਕਲ ਚੋਰੀ <br/> ਅਗਲੀ ਖ਼ਬਰ ਸੁਜਾਨਪੁਰ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੋਂ ਦੋ ਵਿਅਕਤੀਆਂ ਕੋਲੋਂ 12.68 ਗ੍ਰਾਮ ਹੈਰੋਇਨ ਤੇ 950 ਰੁਪਏ ਡਰੱਗ ਮਨੀ ਬਰ...
Ad Position 24