19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਘਰ ਤੱਕ ਪਹੁੰਚਾਇਆ ਜਾਵੇਗਾ- ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 04-06-2025
ਬੁਢਲਾਡਾ, 3 ਜੂਨ (ਸੁਨੀਲ ਮਨਚੰਦਾ)- ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਬੁਢਲਾਡਾ ਸ਼ਹਿਰ ਦੇ 19 ਵਾਰਡਾਂ 'ਚ ਹਰ ਘਰ ਤੱਕ ਪਹੁੰਚਾਇਆ ਜਾਵੇਗਾ | ਇਹ ਪ੍ਰਗਟਾਵਾ ਭਾਜਪਾ ਆਗੂ ਤੇ ਨਗਰ ਕੌਂਸਲ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਇੱਥੇ ਕਾਰਜਸਾਧਕ ਅਫ਼ਸਰ ਵਰੁਣ ਸਹੋਤਾ ਦੀ ਹਾਜ਼ਰੀ 'ਚ ਪ੍ਰਗਟਾਏ | ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ, ਸਵੱਛ ਭਾਰਤ ਮੁਹਿੰਮ ਅਧੀਨ ਸਾਰੇ ਵਾਰਡਾਂ ਦੇ ਲੋਕਾਂ ਨੂੰ ਇਹ ਸਹੂਲਤਾਂ ਪਹਿਲ ਦੇ ਆਧਾਰ 'ਤੇ ਦਿੱਤੀਆਂ ਜਾਣਗੀਆਂ, ਜਿਸ ਲਈ ਵਾਰਡਾਂ ਵਿਚ ਕੈਂਪ ਲਗਾਏ ਜਾਣਗੇ | ਉਨ੍ਹਾਂ ਜਿੱਥੇ ਅਧੂਰੇ ਪਏ ਕਾਰਜਾਂ ਦਾ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਉਥੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਦੌਰਾਨ ਮੰਗਾਂ ਸੰਬੰਧੀ ਵਿਚਾਰ ਚਰਚਾ ਤੋਂ ਬਾਅਦ ਸਹਿਮਤੀ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਮੁਕੰਮਲ ਕੀਤਾ ਜਾਵੇਗਾ | ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਿਹਾ ਕਿ ਨਗਰ ਕੌਂਸਲ ਦੇ ਮੁਲਾਜਮ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਦੇ ਕੰਮਕਾਜ ਕਰਨ | ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ, ਅਮਰਿੰਦਰ ਸਿੰਘ ਦਾਤੇਵਾਸ, ਅਮਨ ਗੁਰੂ, ਬਲਵਿੰਦਰ ਸਿੰਘ ਬਿੰਦਰੀ, ਕੌਂਸਲਰ ਦਰਸ਼ਨ ਦਰਸ਼ੀ, ਅਨੂਪ ਕੁਮਾਰ, ਹਰਦੀਪ ਸਿੰਘ ਦੀਪਾ, ਕੁਲਦੀਪ ਸ਼ੀਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖੈਰਾ ਰੋਡ 'ਤੇ ਟੁੱਟੀ ਪੁਲੀ ਕਾਰਨ ਕਿਸੇ ਵੇਲੇ ਵੀ ਵਾਪਰ ਸਕਦਾ ਵੱਡਾ ਹਾਦਸਾ <br/> ਅਗਲੀ ਖ਼ਬਰ ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ
Ad Position 24