19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਿੰਥੈਟਿਕ ਨ ਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 04-06-2025

ਭੀਖੀ, 3 ਜੂਨ (ਬਲਕਾਰ ਸਿੰਘ ਸਹੋਤਾ)-ਸਥਾਨਕ ਮਾਰਕਿਟ ਕਮੇਟੀ ਦੇ ਚੇਅਰਮੈਨ ਮਾ. ਵਰਿੰਦਰ ਸੋਨੀ ਨੇ ਭੀਖੀ ਬਲਾਕ ਦੇ ਪਿੰਡ ਮੌਜੋ ਕਲਾਂ, ਮੌਜੋ ਖ਼ੁਰਦ ਅਤੇ ਮੱਤੀ ਵਿਖੇ ਸਰਕਾਰ ਦੀਆਂ ਹਦਾਇਤਾਂ ਅਤੇ ਲੋਕਾਂ ਨੂੰ ਸਿੰਥੈਟਿਕ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਜੇਕਰ ਸੂਬੇ ਨੂੰ ਵਿਕਾਸ ਪੱਖੋਂ ਪੈਰਾਂ ਸਿਰ ਕਰਨਾ ਹੈ ਤਾਂ ਪਹਿਲਾਂ ਨਸ਼ਿਆਂ ਦਾ ਤਿਆਗ ਕਰਨਾ ਪਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਵੇਚਣ ਵਾਲ਼ਿਆਂ ਦਾ ਮੁਕੰਮਲ ਬਾਈਕਾਟ ਕਰਨ ਅਤੇ ਕੋਈ ਵੀ ਮੁਹਤਬਰ ਵਿਅਕਤੀ ਉਨ੍ਹਾਂ ਦੀ ਜ਼ਮਾਨਤ ਨਾ ਦੇਵੇ ਤਾਂ ਜੋ ਨਸ਼ਿਆਂ ਦੇ ਦਰਿਆ ਨੂੰ ਠੱਲ੍ਹ ਪਾਈ ਜਾ ਸਕੇ | ਇਸ ਮੌਕੇ ਬੀ.ਡੀ.ਪੀ.ਓ. ਭੁਪਿੰਦਰ ਸਿੰਘ, ਬਹਾਦਰ ਸਿੰਘ ਅਕਾਲੀ, ਗੁਰਜੰਟ ਸਿੰਘ ਭੀਖੀ, ਸ਼ਮਿੰਦਰ ਸਿੰਘ ਖੀਵਾ, ਸੁਖਵੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਾਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਦੋ ਰੋਜ਼ਾ ਸਮਰ ਕੈਂਪ ਲਗਾਇਆ ਅਗਲੀ ਖ਼ਬਰ ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਭੀਖੀ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ <br/>
Ad Position 24