19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਤੇ ਵਿਭਾਗ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 04-06-2025

ਮਾਨਸਾ, 3 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਫ਼ਾਈ ਸੇਵਕ ਯੂਨੀਅਨ ਵਲੋਂ ਕੰਮ ਛੱਡੋ ਹੜਤਾਲ ਦੇ 9ਵੇਂ ਦਿਨ ਸਥਾਨਕ ਬੱਸ ਸਟੈਂਡ ਚੌਂਕ ਵਿਖੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੰਜੀਵ ਕੁਮਾਰ ਰੱਤੀ, ਪ੍ਰਵੀਨ ਕੁਮਾਰ, ਆਊਟ ਸੋਰਸ ਯੂਨੀਅਨ ਦੇ ਮੀਤ ਪ੍ਰਧਾਨ ਵਿਨੋਦ ਕੁਮਾਰ ਚੇਤਨ ਨੇ ਕਿਹਾ ਕਿ ਸਫ਼ਾਈ ਕਾਮੇ ਪਿਛਲੇ ਸਮੇਂ ਤੋਂ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਦੇ ਰਾਹ ਪਏ ਹਨ ਪਰ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ | ਉਨ੍ਹਾਂ ਮੰਗ ਕੀਤੀ ਕਿ ਦਫ਼ਤਰਾਂ 'ਚ ਕੰਮ ਕਰਦੇ 105 ਆਊਟ ਸੋਰਸ ਸਫ਼ਾਈ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਪੱਕੇ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਵਰਦੀਆਂ ਤੇ ਹੋਰ ਸਹੂਲਤਾਂ ਦਿੱਤੀਆਂ ਜਾਣ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਪੰਚਾਇਤਾਂ ਦੇ ਕਾਮਿਆਂ ਵਲੋਂ ਰੋਸ ਪ੍ਰਗਟ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀ ਜਥੇਬੰਦੀ ਆਇਸਾ ਤੇ ਲਿਬਰੇਸ਼ਨ ਵਲੋਂ ਸੰਘਰਸ਼ ਦੀ ਹਮਾਇਤ ਕੀਤੀ ਗਈ | ਇਸ ਮੌਕੇ ਮੁਕੇਸ਼ ਕੁਮਾਰ ਰੱਤੀ, ਮਨੋਜ ਕੁਮਾਰ, ਸੁਖਦੇਵ ਮਲਿਕ, ਰਾਜ ਕੁਮਾਰ, ਵਿਜੈ ਕੁਮਾਰ, ਪਵਨ ਕੁਮਾਰ ਟਾਂਕ ਆਦਿ ਹਾਜ਼ਰ ਸਨ | ਦੂਸਰੇ ਪਾਸੇ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਥਾਂ-ਥਾਂ 'ਤੇ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ | ਗੰਦਗੀ ਦੇ ਢੇਰਾਂ ਤੋਂ ਲੋਕ ਬਹੁਤ ਪ੍ਰੇਸ਼ਾਨ ਹਨ | ਸ਼ਹਿਰੀਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਵਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕਾਂ ਨੂੰ ਅਪਣੀਆਂ ਅੱਖਾਂ ਖੋਲ੍ਹਣ ਅਤੇ ਸਰਕਾਰ ਦੀਆਂ ਨਕਾਮੀਆਂ ਨੂੰ ਸਮਝਣ ਦੀ ਲੋੜ-ਕਾਂਗੜ <br/> ਅਗਲੀ ਖ਼ਬਰ ਸ੍ਰੀ ਨਾਰਾਇਣ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਦੋ ਰੋਜ਼ਾ ਸਮਰ ਕੈਂਪ ਲਗਾਇਆ
Ad Position 24