19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪੰਜਾਬ ਦੇ ਲੋਕਾਂ ਨੂੰ ਅਪਣੀਆਂ ਅੱਖਾਂ ਖੋਲ੍ਹਣ ਅਤੇ ਸਰਕਾਰ ਦੀਆਂ ਨਕਾਮੀਆਂ ਨੂੰ ਸਮਝਣ ਦੀ ਲੋੜ-ਕਾਂਗੜ <br/>

Ad Position 21
No active advertisement
ਅਜੀਤ ਡੈਸਕ 04-06-2025
ਭਗਤਾ ਭਾਈਕਾ, 3 ਜੂਨ (ਸੁਖਪਾਲ ਸਿੰਘ ਸੋਨੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਇਕ ਸਿਆਸੀ ਨਾਟਕ ਹੈ ਅਤੇ ਇਹ ਮੁਹਿੰਮ ਲੋਕਾਂ ਦੀਆਂ ਅੱਖਾਂ ਵਿਚ ਧੂਲ ਪਾਉਣ ਵਾਲੀ ਹੈ | ਹਕੀਕਤ ਵਿਚ ਨਸ਼ੇ ਵਿਰੁੱਧ ਲੜਾਈ ਲੜਨ ਦੀ ਥਾਂ, ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਪੰਜਾਬ ਪੁਲਿਸ ਦੀਆਂ ਕਾਰਵਾਈਆਂ ਆਮ ਲੋਕਾਂ ਲਈ ਦਹਿਸ਼ਤ ਦਾ ਕਾਰਨ ਬਣ ਰਹੀਆਂ ਹਨ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ | ਸਾਬਕਾ ਕੈਬਨਿਟ ਮੰਤਰੀ ਕਾਂਗੜ ਨੇ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ ਪਿੰਡਾਂ ਵਿਚ ਦਿਨ ਚੜ੍ਹਦੇ ਹੀ ਪੁਲਿਸ ਦੀ ਛਾਪੇਮਾਰੀ ਸ਼ੁਰੂ ਹੋ ਜਾਂਦੀ ਹੈ, ਜਿਸ ਵਿਚ ਬੇਗੁਨਾਹ ਨੌਜਵਾਨਾਂ ਨੂੰ ਝੂਠੇ ਕੇਸਾਂ 'ਚ ਫਸਾਇਆ ਜਾਂਦਾ ਹੈ | ਇਹ ਸਿਰਫ਼ ਅੰਕੜੇ ਚੰਗੇ ਦਿਖਾਉਣ ਲਈ ਕੀਤਾ ਜਾ ਰਿਹਾ ਹੈ, ਜਦ ਕਿ ਅਸਲ ਨਸ਼ਾ ਤਸਕਰਾਂ ਵਿਰੁੱਧ ਕੋਈ ਵੀ ਢੰਗ ਦੀ ਕਾਰਵਾਈ ਨਹੀਂ ਹੋ ਰਹੀ | ਸ. ਕਾਂਗੜ ਨੇ ਕਿਹਾ ਕਿ ਆਪ ਸਰਕਾਰ ਨੇ ਨਸ਼ਾ ਖਤਮ ਕਰਨ ਦੇ ਵਾਅਦੇ ਕੀਤੇ ਸਨ, ਪਰ ਅੱਜ ਪਿੰਡਾਂ ਵਿਚ ਨਸ਼ਾ ਬੇਖੌਫ ਉਪਲਬਧ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕ ਹੁਣ ਪੁਲਿਸ ਦੇ ਨਾਮ ਤੋਂ ਘਬਰਾਉਂਦੇ ਹਨ | ਕਾਂਗੜ ਨੇ ਗੋਨਿਆਣਾ ਮੰਡੀ ਦੇ ਨਰਿੰਦਰਦੀਪ ਸਿੰਘ ਨੰਨੂੰ ਦਾ ਪੁਲਿਸ ਵਲੋਂ ਕਤਲ ਕੀਤੇ ਜਾਣ ਤੇ ਆਪ ਸਰਕਾਰ ਨੂੰ ਲੰਮੇ ਹੱਥੀ ਲੈਦਿਆ ਕਿਹਾ ਕਿ ਇਸ ਨੌਜਵਾਨ ਦਾ ਕਤਲ ਸੂਬਾ ਸਰਕਾਰ ਦੇ ਕੱਫ਼ਨ ਵਿਚ ਕਿੱਲ ਸਾਬਿਤ ਹੋਵੇਗਾ | ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪਣੀਆਂ ਅੱਖਾਂ ਖੋਲ੍ਹਣ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਨੌਜਵਾਨਾਂ ਦੀ ਤਾਕਤ 'ਤੇ ਟਿਕਿਆ ਹੋਇਆ ਹੈ, ਅਸੀਂ ਇਨ੍ਹਾਂ ਨੂੰ ਨਸ਼ਿਆਂ ਦੀ ਭੇਟ ਨਹੀਂ ਚੜ੍ਹਣ ਦੇ ਸਕਦੇ |

Ad Position 22
No active advertisement
ਪਿਛਲੀ ਖ਼ਬਰ 1047 ਨਸ਼ੀਲੇ ਕੈਪਸੂਲ ਫੜੇ੍ਹ ਅਗਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਤੇ ਵਿਭਾਗ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ <br/>
Ad Position 24