19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਥਾਣਾ ਸ਼ਹਿਰੀ ਬੁਢਲਾਡਾ ਦੇ ਨਵੇਂ ਮੁਖੀ ਨੇ ਕਾਰਜਭਾਰ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-06-2025
ਬੁਢਲਾਡਾ, 3 ਜੂਨ ­(ਸਵਰਨ ਸਿੰਘ ਰਾਹੀ)- ਥਾਣਾ ਸ਼ਹਿਰੀ ਬੁਢਲਾਡਾ ਦੇ ਨਵੇਂ ਮੁਖੀ ਸੰਦੀਪ ਸਿੰਘ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਉਹ ਬਰਨਾਲਾ ਤੋਂ ਬਦਲ ਕੇ ਆਏ ਹਨ | ਇੱਥੇ ਪੁੱਜਣ 'ਤੇ ਉਨ੍ਹਾਂ ਦਾ ਸਮੂਹ ਥਾਣਾ ਸਟਾਫ਼ ਨੇ ਭਰਵਾਂ ਸਵਾਗਤ ਕੀਤਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਦਾ ਕੰਮ ਲੋਕਾਂ ਨੂੰ ਇਨਸਾਫ਼ ਦੇਣਾ ਹੈ ਅਤੇ ਇਸ ਥਾਣੇ ਅਧੀਨ ਆਉਂਦੇ ਹਰ ਪੀੜਤ ਨੂੰ ਸਹੀ ਤੇ ਸਮੇਂ ਸਿਰ ਬਿਨਾਂ ਕਿਸੇ ਭੇਦ ਭਾਵ ਦੇ ਇਨਸਾਫ਼ ਦਿੱਤਾ ਜਾਵੇਗਾ | ਉਨ੍ਹਾਂ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਤਰ ਨੂੰ ਨਸ਼ਾ ਮੁਕਤ ਕਰਨ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਖ਼ਿਲਾਫ਼ ਜਾਰੀ ਮੁਹਿੰਮ 'ਚ ਵੀ ਆਪਣਾ ਯੋਗਦਾਨ ਪਾਉਣ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਨੌਜਵਾਨ ਬੱਚਿਆਂ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਉਹ ਕਿਸੇ ਗ਼ਲਤ ਅਨਸਰ ਦੀ ਸੰਗਤ 'ਚ ਨਾ ਪੈ ਸਕਣ |

Ad Position 22
No active advertisement
ਪਿਛਲੀ ਖ਼ਬਰ ਦੇਸ਼ 'ਚ ਸੰਵਿਧਾਨ ਨੂੰ ਜ਼ਮੀਨੀ ਪੱਧਰ ਲਾਗੂ ਕਰਨ ਲਈ ਭਾਈਚਾਰਕ ਸਾਂਝ ਇੱਕੋ ਇਕ ਮਜ਼ਬੂਤ ਪੱਖ- ਅਰਸ਼ੀ <br/> ਅਗਲੀ ਖ਼ਬਰ ਚਿੱਟਾ ਤੇ ਭੁੱਕੀ ਬਰਾਮਦ
Ad Position 24