19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਦੇਸ਼ 'ਚ ਸੰਵਿਧਾਨ ਨੂੰ ਜ਼ਮੀਨੀ ਪੱਧਰ ਲਾਗੂ ਕਰਨ ਲਈ ਭਾਈਚਾਰਕ ਸਾਂਝ ਇੱਕੋ ਇਕ ਮਜ਼ਬੂਤ ਪੱਖ- ਅਰਸ਼ੀ <br/>

Ad Position 21
No active advertisement
ਅਜੀਤ ਡੈਸਕ 04-06-2025
ਮਾਨਸਾ, 3 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਦੇਸ਼ ਦੀ ਰਾਜਸੱਤਾ ਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਆਰ.ਐਸ.ਐਸ ਦੇ ਏਜੰਡੇ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਜਾਤੀ ਅਧਾਰਿਤ ਫੁੱਟ ਤੇ ਧਾਰਮਿਕ ਸਮਾਜਿਕ ਜ਼ਹਿਰ ਦਾ ਫੈਲਾਅ ਵੱਡੇ ਪੱਧਰ ਫੈਲ ਕੇ ਭਾਈਚਾਰਕ ਸਾਂਝ ਤੇਜ਼ੀ ਨਾਲ ਕਮਜ਼ੋਰ ਹੋ ਰਹੀ ਹੈ | ਇਹ ਪ੍ਰਗਟਾਵਾ ਸੀ.ਪੀ.ਆਈ ਦੇ ਕੌਮੀ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਪਾਰਟੀ ਦੇ 25ਵੇਂ ਮਹਾਂ ਸੰਮੇਲਨ ਚੰਡੀਗੜ੍ਹ ਦੇ ਪ੍ਰਬੰਧਾਂ ਤੇ ਤਿਆਰੀ ਸਬੰਧੀ ਚੋਣਵੇਂ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਨੂੰ ਗੈਰ ਸਿਧਾਂਤਕ ਤੌਰ 'ਤੇ ਵਰਤ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸੰਵਿਧਾਨ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਧਰਮ ਨਿਰਪੱਖਤਾ ਭਾਈ ਚਾਰਕ ਸਾਂਝ ਦਾ ਇੱਕੋ ਇੱਕ ਮਜ਼ਬੂਤ ਪੱਖ ਹੈ | ਉਨ੍ਹਾਂ ਕਿਹਾ ਕਿ ਮਹਾਂ ਸੰਮੇਲਨ ਮੌਕੇ ਦੇਸ਼ ਵਿਦੇਸ਼ ਵਿੱਚੋਂ ਪੁੱਜੇ ਆਗੂਆਂ ਵਲੋਂ ਰਾਜਨੀਤਕ ਆਰਥਿਕ ਤੇ ਸਮਾਜਿਕ ਪੱਖਾ ਤੇ ਚਰਚਾ ਹੋਵੇਗੀ, ਜਿਸ ਦੀ ਮਜ਼ਬੂਤੀ ਤੇ ਸਫਲਤਾ ਲਈ ਹਰ ਪੱਖੋਂ ਆਰਥਿਕ ਮਦਦ ਦੀ ਅਪੀਲ ਕੀਤੀ | ਜ਼ਿਲ੍ਹਾ ਸਕੱਤਰ ਕਿ੍ਸ਼ਨ ਚੌਹਾਨ ਨੇ ਪਾਰਟੀ ਕਾਂਗਰਸ ਚੰਡੀਗੜ੍ਹ ਦੀ ਸਫਲਤਾ ਤੇ 21 ਸਤੰਬਰ ਦੀ ਚੰਡੀਗੜ੍ਹ ਰੈਲੀ ਵਿਚ ਮਾਨਸਾ ਜ਼ਿਲ੍ਹੇ ਵਿੱਚੋਂ ਫੰਡ ਕੋਟਾ ਤੇ ਵੱਡੇ ਕਾਫਲੇ ਪੁੱਜਣ ਦਾ ਵਿਸ਼ਵਾਸ ਦਿਵਾਇਆ ਗਿਆ | ਇਸ ਮੌਕੇ ਕਾ. ਰੂਪ ਸਿੰਘ ਢਿੱਲੋਂ, ਰਤਨ ਭੋਲਾ, ਨਰੇਸ਼ ਕੁਮਾਰ ਬੁਰਜ ਹਰੀ, ਮੰਗਤ ਰਾਏ ਭੀਖੀ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਡਾ. ਜਰਮਨਜੋਤ ਸਿੰਘ ਚਾਹਲ ਨੇ ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਥਾਣਾ ਸ਼ਹਿਰੀ ਬੁਢਲਾਡਾ ਦੇ ਨਵੇਂ ਮੁਖੀ ਨੇ ਕਾਰਜਭਾਰ ਸੰਭਾਲਿਆ <br/>
Ad Position 24