19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਿੰਡ ਰੱਲਾ 'ਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 04-06-2025
ਜੋਗਾ, 3 ਜੂਨ (ਹਰਜਿੰਦਰ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਪਿੰਡ ਰੱਲਾ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਬਲਿਕ ਸੰਪਰਕ/ਮਿਲਣੀ ਪ੍ਰੋਗਰਾਮ ਕਰਵਾਇਆ ਗਿਆ | ਸੰਬੋਧਨ ਕਰਦਿਆਂ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਮੌਕੇ 'ਤੇ ਹਾਜ਼ਰ ਪੰਚਾਇਤ, ਸਪੋਰਟਸ ਕਲੱਬ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਇੱਕਜੁੱਟ ਹੋ ਕੇ ਹੰਭਲਾ ਮਾਰਨ ਦਾ ਸੱਦਾ ਦਿੱਤਾ | ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸਿਰੇ ਨਹੀਂ ਚੜ੍ਹ ਸਕਦੀ | ਉਨ੍ਹਾਂ ਦਾਅਵੇ ਨਾਲ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਸੂਚਨਾ ਦੇਣ ਵਾਲੇ ਦਾ ਨਾਂਅ, ਪਤਾ ਵੀ ਗੁਪਤ ਰੱਖਿਆ ਜਾਂਦਾ ਹੈ | ਇਸ ਮੌਕੇ ਹਾਜ਼ਰ ਲੋਕਾਂ ਨੂੰ ਨਸ਼ਾ ਨਾਲ ਕਰਨ ਅਤੇ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' 'ਚ ਸਹਿਯੋਗ ਕਰਨ ਸਬੰਧੀ ਸਹੁੰ ਵੀ ਚੁਕਵਾਈ ਗਈ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਿਕ ਮੰਗਾਂ ਪੂਰੀਆਂ ਨਾ ਹੋਣ ਕਰਕੇ ਨੰਬਰਦਾਰਾਂ 'ਚ ਸਰਕਾਰ ਪ੍ਰਤੀ ਰੋਸ <br/> ਅਗਲੀ ਖ਼ਬਰ ਡਾ. ਜਰਮਨਜੋਤ ਸਿੰਘ ਚਾਹਲ ਨੇ ਖੇਤੀਬਾੜੀ ਵਿਕਾਸ ਅਫ਼ਸਰ ਬੁਢਲਾਡਾ ਵਜੋਂ ਅਹੁਦਾ ਸੰਭਾਲਿਆ <br/>
Ad Position 24