ਮਾਨਸਾ, 4 ਜੂਨ (ਸ.ਰਿ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਝੁਨੀਰ ਦੇ ਆਗੂ ਸੁਰਜੀਤ ਸਿੰਘ ਕੋਟਧਰਮੂ ਨੇ ਦੋਸ਼ ਲਗਾਇਆ ਹੈ ਕਿ ਪਿੰਡ ਕੋਟਧਰਮੂ 'ਚ ਪੰਚਾਇਤੀ ਟੱਕ ਦੇ ਵਿਚਾਲੇ ਪੰਚਾਇਤ ਵਲੋਂ ਬਿਨਾਂ ਮਨਜ਼ੂਰੀ ਤੋਂ ਉਪਜਾਊ ਜ਼ਮੀਨ 'ਚ ਮਕਾਨ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਹ ਮਕਾਨ ਪਿੰਡ 'ਚ ਨਾਲੀਆਂ ਸਾਫ਼ ਕਰਨ ਵਾਲੇ ਪਰਿਵਾਰਾਂ ਨੂੰ ਸਹੂਲਤ ਦੇਣ ਲਈ ਬਣਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 9 ਏਕੜ ਜ਼ਮੀਨ ਪਹਿਲਾਂ ਹੀ ਵਿਹਲੀ ਪਈ ਹੈ, 'ਚ ਅਜਿਹਾ ਮਕਾਨ ਬਣਾਉਣਾ ਚਾਹੀਦਾ ਹੈ ਅਤੇ ਹੋਰ ਜ਼ਮੀਨ 'ਚ ਲੋੜਵੰਦ ਮਜ਼ਦੂਰਾਂ ਨੂੰ ਪਲਾਟ ਦੇਣੇ ਚਾਹੀਦੇ ਹਨ | ਕਿਸਾਨ ਆਗੂ ਨੇ ਡਿਪਟੀ ਕਮਿਸ਼ਨਰ ਤੇ ਪੰਚਾਇਤੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇ |