ਭੀਖੀ, 4 ਜੂਨ (ਪ.ਪ)- ਥਾਣਾ ਭੀਖੀ ਪੁਲਿਸ ਨੇ ਲੁੱਟ-ਖੋਹ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਬਿੱਟੂ ਸਿੰਘ ਵਾਸੀ ਕੋਟੜਾ ਕਲਾਂ ਨੇ ਬਿਆਨ ਦਰਜ ਕਰਵਾਇਆ ਕਿ ਗੁਰਪ੍ਰੀਤ ਸਿੰਘ ਗੋਪੀ, ਗਗਨਦੀਪ ਸਿੰਘ ਗ੍ਰਾਟੀ, ਪਾਲ ਸਿੰਘ ਅਤੇ ਨਿੰਮੀ ਸਿੰਘ ਵਾਸੀ ਮੱਤੀ ਨੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਕੀਮਤੀ ਸਮਾਨ ਮੋਬਾਈਲ ਫ਼ੋਨ ਅਤੇ 5 ਹਜ਼ਾਰ ਰੁਪਏ ਖੋਹ ਕੇ ਲੈ ਗਏ | ਪੁਲਿਸ ਨੇ ਸ਼ਿਕਾਇਤ ਕਰਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |