ਬਰੇਟਾ, 4 ਜੂਨ (ਪਾਲ ਸਿੰਘ ਮੰਡੇਰ)- ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਤੱਕ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਸੂਬੇ ਨੂੰ ਜਲਦੀ ਹੀ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਪਿੰਡ ਬਖ਼ਸ਼ੀਵਾਲਾ, ਕਾਹਨਗੜ੍ਹ, ਖੁਡਾਲ ਕਲਾਂ, ਖੁਡਾਲ ਸ਼ੇਖੂਪੁਰ, ਜੁਗਲਾਣ, ਮੰਡੇਰ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਮੰਡੇਰ ਪਿੰਡ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਪਿੰਡ ਪੂਰੀ ਤਰ੍ਹਾਂ ਨਸ਼ਾ ਮੁਕਤ ਹੈ ਜੋ ਵਧਾਈ ਦਾ ਹੱਕਦਾਰ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹੁਣ ਤੱਕ 8 ਹਜ਼ਾਰ ਕੇਸ ਨਸ਼ਾ ਤਸਕਰਾਂ ਵਿਰੁੱਧ ਦਰਜ ਕੀਤੇ ਹਨ ਅਤੇ 13 ਹਜ਼ਾਰ ਨਸ਼ਾ ਤਸਕਰ ਜੇਲ੍ਹਾਂ ਵਿੱਚ ਬੰਦ ਹਨ | ਵਿਧਾਇਕ ਨੇ ਕਿਹਾ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਭੇਦ ਭਾਵ ਤੋਂ 52 ਹਜ਼ਾਰ ਨੌਕਰੀਆਂ ਮੈਰਿਟ ਦੇ ਅਧਾਰ 'ਤੇ ਦਿੱਤੀਆਂ ਅਤੇ ਅਗਲੇ ਸਮੇਂ ਵਿਚ ਵੀ ਇਹ ਸਿਲਸਿਲਾ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਕਰੋੜਾਂ ਦੀਆਂ ਗ੍ਰਾਂਟਾਂ ਦੇ ਕੇ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਸ ਮੌਕੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਮਾਰਕਿਟ ਕਮੇਟੀ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ, ਰਾਜਿੰਦਰ ਸ਼ਰਮਾ ਸਰਪੰਚ, ਜਗਸੀਰ ਜੱਗੀ ਸਰਪੰਚ ਕਾਹਨਗੜ੍ਹ, ਕੁਲਵਿੰਦਰ ਸਿੰਘ ਬਲਾਕ ਪ੍ਰਧਾਨ, ਗੁਰਦੀਪ ਸਿੰਘ ਸਰਪੰਚ ਦਿਆਲਪੁਰਾ, ਅਵਤਾਰ ਸਿੰਘ ਸਰਪੰਚ ਸ਼ੇਖੂਪੁਰ ਖੁਡਾਲ, ਜੁਗਰਾਜ ਸਿੰਘ ਨੰਬਰਦਾਰ, ਬਿੰਦਰ ਸਿੰਘ ਪੰਚ ਮੰਡੇਰ, ਹਰਦੀਪ ਕੌਰ ਸਰਪੰਚ ਮੰਡੇਰ, ਜਸਵੀਰ ਸ਼ਰਮਾ ਮੰਡੇਰ, ਹੇਮ ਰਾਜ, ਜਗਪਾਲ ਸਿੰਘ ਆਦਿ ਹਾਜ਼ਰ ਸਨ |
ਨਸ਼ਿਆਂ ਦੇ ਪੂਰੀ ਤਰ੍ਹਾਂ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜਾਰੀ ਰਹੇਗੀ - ਵਿਧਾਇਕ ਬੁੱਧ ਰਾਮ
ਅਜੀਤ ਡੈਸਕ
05-06-2025